ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਮੇਲਾ ਕਰਵਾਇਆ

ਚੰਡੀਗੜ੍ਹ : ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਮਨਾਏ ਗਏ ਦੀਵਾਲੀ ਮੇਲੇ ਦੌਰਾਨ ਸਕੂਲ ਸਟਾਫ ਅਤੇ ਪ੍ਰਬੰਧਕ ਤਸਵੀਰ : ਸੱਚ ਕਹੂੰ ਨਿਊਜ

ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਮੇਲਾ (Diwali Fair) 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਮੇਲਾ (Diwali Fair) ਕਰਵਾਇਆ ਗਿਆ, ਜਿਸ ਦੌਰਾਨ ਮਸ਼ਹੂਰ ਗਾਇਕ ਅਤੇ ਪੇਸ਼ਕਾਰੀ ਕਲਾਕਾਰ ਵੀਨੂ ਕੋਇਤਸ਼ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਆਪਣੇ ਮਾਪਿਆਂ ਅਤੇ ਸਟਾਫ਼ ਨਾਲ ਸਕੂਲ ਕੈਂਪਸ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਵੱਖ-ਵੱਖ ਫਨ ਗੇਮਜ਼ ਅਤੇ ਫੂਡ ਸਟਾਲ ਵੀ ਲਗਾਏ ਗਏ, ਜਿਸ ਦੌਰਾਨ ਵਿਦਿਆਰਥੀਆਂ ਨੇ ਖੂਬ ਅਨੰਦ ਮਾਣਿਆ।

ਇਹ ਵੀ ਪੜ੍ਹੋ : ਪਟਿਆਲਾ ’ਚ ਸਾਧ-ਸੰਗਤ ਨੇ ਤੋੜੇ ਰਿਕਾਰਡ, ਚਾਰੇ ਪਾਸੇ ਸੰਗਤ ਹੀ ਸੰਗਤ ਨਜ਼ਰ ਆਈ

ਇਸ ਮੌਕੇ ਡੀਐਸਪੀ ਖਰੜ ਰੁਪਿੰਦਰ ਕੌਰ ਸੋਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ, ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਅਤੇ ਸਕੂਲ ਪ੍ਰਿੰਸੀਪਲ ਅਭਿਲਾਸ਼ਾ ਸਿੰਘ ਨੇ ਭਗਵਾਨ ਗਣੇਸ਼ ਅਤੇ ਦੇਵੀ ਲਕਸ਼ਮੀ ਦੀ ਪੂਜਾ ਕੀਤੀ ਅਤੇ ਮੋਮਬੱਤੀਆਂ ਜਗਾਈਆਂ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਜਸ਼ਨਾਂ ਨੂੰ ਹੋਰ ਰੰਗ ਦਿੱਤਾ, ਜਿਸ ਵਿੱਚ ਬੱਚਿਆਂ ਵੱਲੋਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ।

ਇਸ ਪ੍ਰੋਗਰਾਮ ਦੇ ਮੁੱਖ ਆਕਰਸ਼ਣਾਂ ਵਿੱਚ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਦੀਵਾਲੀ ਕਾਰਡ, ਦੀਵੇ ਅਤੇ ਤੋਹਫ਼ੇ ਦੇ ਬਕਸਿਆਂ ਦੀ ਪ੍ਰਦਰਸ਼ਨੀ ਸੀ ਇਸ ਸਮਾਗਮ ਦਾ ਵਿਸ਼ਾ ਵਾਤਾਵਰਨ ਪੱਖੀ ਦੀਵਾਲੀ ਸੀ ਇਸ ਦੌਰਾਨ ਸਕੂਲ ਪ੍ਰਿੰਸੀਪਲ ਅਭਿਲਾਸ਼ਾ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਰੰਗੋਲੀ ਮੇਕਿੰਗ ਅਤੇ ਦੀਵਿਆਂ ਦੀ ਸਜਾਵਟ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੀ ਸ਼ਲਾਘਾ ਵੀ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ