ਪਿੰਡ ਫਤਿਹਪੁਰ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਪਿੰਡ ਫਤਿਹਪੁਰ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਸਰਦੂਲਗੜ੍ਹ (ਗੁਰਜੀਤ ਸ਼ੀਹ) ਪਿੰਡ ਫਤਿਹਪੁਰ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖਬਰ ਹੈ।ਵੇਰਵਿਆਂ ਅਨੁਸਾਰ ਜਗਸੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਪਿੰਡ ਫਤਿਹਪੁਰ ਠੇਕੇ ਤੇ ਜ਼ਮੀਨ ਲੈ ਕੇ ਵਾਹੀ ਕਰਦਾ ਸੀ।ਕਿਉਂਕਿ ਉਸ ਕੋਲ ਤਾਂ ਸਿਰਫ਼ ਆਪਣੀ ਦੋ ਏਕੜ ਜ਼ਮੀਨ ਹੀਂ ਹੈ। ਕਿਸਾਨ ਸਿਰ ਪਹਿਲਾਂ ਹੀ ਸੱਤ ਲੱਖ ਦਾ ਕਰਜ਼ਾ ਸੀ ਉੱਪਰੋਂ ਬਾਰਸ਼ ਹੋਣ ਕਾਰਨ ਉਸ ਦੀ ਸਾਰੀ ਫ਼ਸਲ ਬਰਬਾਦ ਹੋ ਗਈ ਹੈ।

ਸਰਕਾਰ ਵੱਲੋਂ ਕੋਈ ਮੁਆਵਜ਼ਾ ਨਾ ਮਿਲਣ ਅਤੇ ਚਡ਼੍ਹੇ ਕਰਜ਼ੇ ਤੋਂ ਤੰਗ ਆ ਕੇ ਉਸ ਨੇ ਆਪਣੇ ਘਰ ਕੋਈ ਜ਼ਹਿਰੀਲੀ ਵਸਤੂ ਨਾਲ ਖ਼ੁਦਕੁਸ਼ੀ ਕਰ ਲਈ ਹੈ।ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਮਲਕੀਅਤ ਸਿੰਘ ਕੋਟ ਧਰਮੂ ਨੇ ਕਿਹਾ ਕਿ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਕਿਸਾਨਾਂ ਦੀਆਂ ਫ਼ਸਲਾਂ ਦਾ ਜੇਕਰ ਸਰਕਾਰ ਸਮੇਂ ਸਿਰ ਮੁਆਵਜ਼ਾ ਦਿੰਦੀ ਤਾਂ ਅੱਜ 35 ਸਾਲਾ ਕਿਸਾਨ ਕਰਜ਼ੇ ਤੋਂ ਤੰਗ ਆ ਕੇ ਮੌਤ ਦੇ ਮੂੰਹ ਚ ਨਾ ਜਾਂਦਾ।ਪੁਲੀਸ ਥਾਣਾ ਝੁਨੀਰ ਇਸ ਮਾਮਲੇ ਕਾਰਵਾਈ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ