ਡੀਸੀ ਦਫਤਰ ਕੰਪਲੈਕਸ ’ਚ ਕਿਸਾਨ ਨੇ ਨਿਗਲੀ ਜ਼ਹਿਰੀਲੀ ਵਸਤੂ

ਜਗਮੀਤ ਸਿੰਘ ਨੂੰ ਹਸਪਤਾਲ ’ਚ ਦਾਖਲ ਕਰਵਾਉਣ ਸਮੇਂ ਪਰਿਵਾਰਕ ਮੈਂਬਰ। ਫੋਟੋ : ਸੁਰੇਸ਼ ਗਰਗ

(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ’ਚ ਪਿੰਡ ਖੱਪਿਆਵਾਲੀ ਦੇ ਕਿਸਾਨ ਜਗਮੀਤ ਸਿੰਘ ਵੱਲੋਂ ਕਥਿਤ ਜ਼ਹਿਰ ਨਿਗਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਖੱਪਿਆਂਵਾਲੀ ਦੇ ਕਿਸਾਨ ਜਗਮੀਤ ਦੇ ਮਾਤਾ-ਪਿਤਾ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਸ ਦੀ ਭੈਣ ਨੇ ਦੱਸਿਆ ਕਿ ਉਸ ਨੇ ਜਾਇਦਾਦ ਦੀ ਰਜਿਸ਼ਟਰੀ ਆਪਣੇ ਨਾਂਅ ਕਰਵਾਉਣ ਲਈ ਪਟਵਾਰੀ ਕੋਲ ਪਹੁੰਚ ਕੀਤੀ, ਜਿਸ ਲਈ ਉਹ ਵਾਰ-ਵਾਰ ਦਫ਼ਤਰ ਦੇ ਚੱਕਰ ਲਾ ਰਿਹਾ ਸੀ, ਜਿਸ ਤੋਂ ਦੁਖੀ ਹੋ ਕੇ ਨੌਜਵਾਨ ਕਿਸਾਨ ਜਗਮੀਤ ਸਿੰਘ ਨੇ ਮੰਗਲਵਾਰ ਦੁਪਹਿਰ ਡੀਸੀ ਦਫਤਰ ਕੰਪਲੈਕਸ ਸਥਿਤ ਫਰਦ ਕੇਂਦਰ ’ਚ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਦੀ ਕੋਸਿਸ਼ ਕੀਤੀ ਹੈ।

ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਉਧਰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਆਖੀ ਹੈ। ਜਗਮੀਤ ਸਿੰਘ ਦੀ ਭੈਣ ਅਮਰਜੀਤ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦੇ ਭਰਾ ਨੇ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਦਿੱਤੀ ਸੀ ਪਰ ਇਸ ਦੇ ਬਾਵਜ਼ੂਦ ਪਟਵਾਰੀ ਨੇ ਜਾਇਦਾਦ ਉਸ ਦੇ ਨਾਂਅ ’ਤੇ ਨਹੀਂ ਕਰਵਾਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here