ਬੀਤੀ ਰਾਤ ਜ਼ਹਿਰਲੀ ਵਸਤੂ ਨਿਗਲਣ ਤੋਂ ਬਾਅਦ ਹਸਪਤਾਲ ’ਚ ਕਰਵਾਇਆ ਸੀ ਭਰਤੀ
ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਦੇ ਚੱਲਦਿਆਂ ਕਈ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾ ਚੁੱਕੀਆਂ ਹਨ ਤੇ ਇਹ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ।
ਇਸ ਦੇ ਚੱਲਦਿਆਂ ਬੀਤੀ ਰਾਤ ਇੱਕ ਕਿਸਾਨ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਲਈ, ਜਿਸ ਨੂੰ ਇਲਾਜ ਐਫ. ਆਈ. ਐਮ. ਐਸ. ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਕਤ ਕਿਸਾਨ ਲਾਭ ਸਿੰਘ, ਪੁੱਤਰ ਜਗੀਰ ਸਿੰਘ (49), ਪਿੰਡ ਸਿਰਥਲਾ, ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਸੀ। ਕਿਸਾਨ ਵੱਲੋਂ ਲਿਖਿਆ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ। ਜਿਸ ’ਚ ਉਸ ਨੇ ਆਪਣੀ ਮੌਤ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.