ਘਰੇਲੂ ਝਗੜੇ ’ਚ ਪਿਤਾ ਨੇ ਪੁੱਤਰ ਦਾ ਕੀਤਾ ਬੇਰਹਿਮੀ ਨਾਲ ਕਤਲ

Ludhiana News
(ਸੰਕੇਤਕ ਫੋਟੋ)।

ਕਤਲ ’ਚ ਮ੍ਰਿਤਕ ਦਾ ਚਾਚਾ ਵੀ ਹੈ ਸ਼ਾਮਲ

  • ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਲੰਬੀ ਦੇ ਪਿੰਡ ਥੌਲਾ ’ਚ ਇੱਕ ਵਿਅਕਤੀ ਨੇ ਆਪਣੇ ਹੀ ਭਰਾ ਨਾਲ ਮਿਲ ਕੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਮਨਜੋਤ (19) ਦੇ ਰੂਪ ’ਚ ਹੋਈ ਹੈ। ਘਟਨਾ ਤੋਂ ਬਾਅਦ ਮਨਜੋਤ ਸਿੰਘ ਨੂੰ ਇਲਾਜ਼ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਡੀਐੱਸਪੀ ਲੰਬੀ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਥੌਲਾ ’ਚ ਇੱਕ ਨੌਜਵਾਨ ਨੂੰ ਗੋਲੀ ਲੱਗਣ ਦੀ ਸੂਚਨਾ ਮਿਲੀ।

ਜਿਸ ਨੂੰ ਪਰਿਵਾਰ ਵਾਲਿਆਂ ਨੇ ਜ਼ਖਮੀ ਹਾਲਤ ’ਚ ਪਹਿਲਾਂ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਕਰਵਾਇਆ ਸੀ। ਉਥੋਂ ਡਾਕਟਰਾਂ ਨੇ ਉਸ ਨੂੰ ਗੰਭੀਰ ਹਾਲਤ ’ਚ ਏਮਜ਼ ਬਠਿੰਡਾ ਰੈਫਰ ਕਰ ਦਿੱਤਾ। ਉਸ ਦਾ ਬਠਿੰਡਾ ਏਮਜ ਵਿਖੇ ਇਲਾਜ ਚੱਲ ਰਿਹਾ ਸੀ ਪਰ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਨਜੋਤ ਨੇ 10 ਦਸੰਬਰ ਨੂੰ ਕੈਨੇਡਾ ਜਾਣਾ ਸੀ। ਪਰਿਵਾਰ ਵਾਲਿਆਂ ਮੁਤਾਬਿਕ ਇਹ ਕਤਲ ਘਰੇਲੂ ਝਗੜੇ ਕਾਰਨ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ’ਚ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ਼ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here