ਕੁਲਤਾਰ ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਧੱਕਾ ਮੁੱਕੀ

Speaker Kultar Sandhawan

ਵਿਮੁੱਕਤ ਜਾਤੀ ਕਬੀਲਿਆਂ ਵੱਲੋਂ ਸਪੀਕਰ ਕੁਲਤਾਰ ਸੰਧਵਾਂ ਦੀ ਕੋਠੀ ਦਾ ਘਿਰਾਓ

  • ਪ੍ਰਦਰਸ਼ਨਕਾਰੀਆਂ ਨੇ ਕੀਤੀ ਸਪੀਕਰ ਕੁਲਾਤਰ ਸੰਧਵਾਂ ਦੀ ਕੋਠੀ ਦੇ ਗੇਟ ਦੀ ਭੰਨ ਤੋੜ

(ਗੁਰਪ੍ਰੀਤ ਪੱਕਾ) ਫਰੀਦਕੋਟ। ਵਿਮੁਕਤ ਜਾਤੀ ਕਬੀਲੇ ਦੇ ਲੋਕਾਂ ਵੱਲੋਂ ਸਿੱਖਿਆ ਵਿਭਾਗ ’ਚ 2 ਪ੍ਰਤੀਸ਼ਤ ਰਾਖਵੇਂਕਰਨ ਨੂੰ ਖਤਮ ਕਰਨ ਦੇ ਰੋਸ ਵਜੋਂ ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਬਾਹਰ ਕਰੀਬ 50 ਦਿਨ ਤੋਂ ਧਰਨਾ ਲਾਇਆ ਹੋਇਆ ਹੈ ਜਿਨ੍ਹਾਂ ਵੱਲੋਂ ਅੱਜ ਦਿੱਤੇ ਪ੍ਰੋਗਰਾਮ ਅਨੁਸਾਰ ਸਪੀਕਰ ਕੁਲਤਾਰ ਸੰਧਵਾ (Speaker Kultar Sandhawan) ਦੀ ਕੋਠੀ ਦਾ ਘਿਰਾਓ ਕੀਤਾ ਜਾਣਾ ਸੀ, ਇਨ੍ਹਾਂ ਨੇ ਵੱਡੀ ਗਿਣਤੀ’ ਚ ਕੁਲਤਾਰ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਪੁੱਜ ਕੇ ਕੋਠੀ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਉਦਯੋਗਪਤੀ ਪੰਜਾਬ ’ਚ ਕਰਨ ਨਿਵੇਸ਼, ਸਰਕਾਰ ਕਰੇਗੀ ਸਹਿਯੋਗ : ਮਾਨ

ਇਸੇ ਦਰਮਿਆਨ ਧਰਨਾਕਾਰੀਆ ਵੱਲੋਂ ਜ਼ਬਰਦਸਤੀ ਸਪੀਕਰ ਕੁਲਤਾਰ ਸੰਧਵਾਂ (Speaker Kultar Sandhawan) ਦੀ ਕੋਠੀ ਅੰਦਰ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ’ਚ ਧਰਨਾਕਾਰੀਆਂ ਅਤੇ ਪੁਲਿਸ ਦਰਮਿਆਨ ਧੱਕਾ-ਮੁੱਕੀ ਹੋਈ ਜਿਸ ’ਚ ਕਈ ਧਰਨਾਕਾਰੀਆ ਦੀਆਂ ਪੱਗਾਂ ਤੱਕ ਲੱਥ ਗਈਆਂ ਨਾਲ ਹੀ ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਵੀ ਧੱਕਾ-ਮੁੱਕੀ ਹੋਈ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਉੱਥੋਂ ਖਦੇੜ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੜਕ ’ਤੇ ਪ੍ਰਦਰਸ਼ਨ ਕਰਨ ਲਈ ਕਿਹਾ ਗਿਆ।

ਇਸੇ ਦਰਮਿਆਨ ਪ੍ਰਸ਼ਾਸਨ ਵੱਲੋਂ ਅਤੇ ਪੁਲਿਸ ਵੱਲੋਂ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਦੀ ਕੋਸ਼ਿਸ ਕੀਤੀ ਜਿਸ ਦਰਮਿਆਨ ਪੁਲਿਸ ਅਧਿਕਾਰੀਆਂ ਅਤੇ ਪ੍ਰਦਰਸ਼ਨ ਕਰਨ ਵਾਲੇ ਆਗੂਆਂ ਵਿਚਕਾਰ ਤਲਖੀ ਵੀ ਹੋਈ। ਪ੍ਰਦਰਸ਼ਨਕਾਰੀ ਕੁਲਤਾਰ ਸੰਧਵਾਂ ਨਾਲ ਮੀਟਿੰਗ ਕਰਨ ਲਈ ਅੜੇ ਰਹੇ ਪਰ ਕੁਲਤਾਰ ਸੰਧਵਾਂ ਦੇ ਕਿਸੇ ਰੁਝੇਵੇਂ ਦੇ ਚਲਦੇ ਕਿਸੇ ਸਮਾਗਮ ’ਚ ਹੋਣ ਕਾਰਨ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੀ ਉਡੀਕ ਕਰਨ ਲਈ ਕਿਹਾ ਗਿਆ, ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ