ਬੁਟੀਕ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਕੱਪੜਾ ਸੜਿਆ

Fire Accident
ਲੁਧਿਆਣਾ : ਮਲ੍ਹਾਰ ਰੋਡ ਲੁਧਿਆਣਾ ਵਿਖੇ ਦੁਕਾਨ ’ਚ ਲੱਗੀ ਅੱਗ ਕਾਰਨ ਨਿਕਲ ਰਿਹਾ ਧੂੰਆਂ।

(ਸੱਚ ਕਹੂੰ ਨਿਊਜ਼) ਲੁਧਿਆਣਾ। ਸਥਾਨਕ ਮਲ੍ਹਾਰ ਰੋਡ ’ਤੇ ਇੱਕ ਬੁਟੀਕ ਦੀ ਦੁਕਾਨ ’ਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਕੱਪੜਾ ਸੜਕ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਦੁਕਾਨਦਾਰ ਵੱਲੋਂ ਸਾਰਟ ਸਰਕਟ ਦੱਸਿਆ ਜਾ ਰਿਹਾ ਹੈ। Fire Accident

ਦੁਕਾਨ ਮਾਲਕ ਗਗਨ ਨੇ ਦੱਸਿਆ ਕਿ ਉਨ੍ਹਾਂ ਨੂੰ ਚਾਹ ਵਾਲੇ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ’ਚ ਅੱਗ ਲੱਗ ਗਈ। ਜਿਉਂ ਹੀ ਉਹ ਪਹੁੰਚੇ ਤਾਂ ਅੱਗ ਭਿਆਨਕ ਰੂਪ ਅਖਤਿਆਰ ਕਰ ਚੁੱਕੀ ਸੀ ਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਕੁੱਝ ਮਿੰਟਾਂ ਵਿੱਚ ਹੀ ਅੱਗ ਨੇ ਦੁਕਾਨ ਅੰਦਰ ਪਏ ਸਮਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸਾਰਟ ਸਰਕਟ ਬਣਿਆ ਹੈ। ਜਿਸ ਕਾਰਨ ਦੁਕਾਨ ਅੰਦਰ ਪਿਆ ਤਕਰੀਬਨ 40 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। Fire Accident

ਇਹ ਵੀ ਪੜ੍ਹੋ: ਖਿਡੌਣਾ ਪਿਸਤੌਲ ਵਿਖਾ ਕੇ ਦੁਕਾਨਦਾਰ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼

ਫਾਇਰ ਬਿਗ੍ਰੇਡ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 9 ਕੁ ਵਜੇ ਫੋਨ ਆਇਆ ਸੀ। ਇਸ ਲਈ ਉਹ ਤੁਰੰਤ ਦੋ ਗੱਡੀਆਂ ਲੈ ਕੇ ਮੌਕੇ ’ਤੇ ਪਹੁੰਚ ਗਏ ਸਨ ਤੇ ਇੱਕ ਗੱਡੀ ਨਾਲ ਦੁਕਾਨ ਅੰਦਰ ਲੱਗੀ ਅੱਗ ’ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਅੱਗ ਨਾਲ ਮਾਲੀ ਨੁਕਸਾਨ ਹੋਇਆ ਹੈ ਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here