ਸਾਡੇ ਨਾਲ ਸ਼ਾਮਲ

Follow us

16.9 C
Chandigarh
Tuesday, February 10, 2026
More
    Home Breaking News ਮੋਹਾਲੀ ਦੀ ਕੈਮ...

    ਮੋਹਾਲੀ ਦੀ ਕੈਮੀਕਲ ਫੈਕਟਰੀ ’ਚ ਲੱਗੀ ਅੱਗ, ਅੱਠ ਲੋਕ ਝੁਲਸੇ

    Mohali News
    ਮੋਹਾਲੀ ਦੀ ਕੈਮੀਕਲ ਫੈਕਟਰੀ ’ਚ ਲੱਗੀ ਅੱਗ, ਅੱਠ ਲੋਕ ਝੁਲਸੇ

    ਮੋਹਾਲੀ (ਐੱਮ ਕੇ ਸ਼ਾਇਨਾ)। ਜ਼ਿਲ੍ਹਾ ਮੋਹਾਲੀ ਤੋਂ ਇੱਕ ਵੱਡੀ ਖਬਰ ਆਈ ਹੈ। ਕੁਰਾਲੀ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਰਿਪੋਰਟ ਮੁਤਾਬਕ 8 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ, ਜਿਨ੍ਹਾਂ ‘ਚੋਂ 4 ਨੂੰ ਮੋਹਾਲੀ ਰੈਫਰ ਕਰ ਦਿੱਤਾ ਗਿਆ ਹੈ। ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ ਹੈ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੁਰਾਲੀ ਦੀ ਫੈਕਟਰੀ ‘ਚ ਲੱਗੀ ਅੱਗ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

    ਇਹ ਵੀ ਪੜ੍ਹੋ : ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਦੁੱਲ੍ਹਾ-ਦੁਲਹਨ ਸਮੇਤ 100 ਲੋਕਾਂ ਦੀ ਮੌਤ

    ਖਬਰਾਂ ਮੁਤਾਬਕ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ ‘ਤੇ ਮੌਜੂਦ ਹਨ। ਨੇੜੇ-ਤੇੜੇ ਕਈ ਫੈਕਟਰੀਆਂ ਹਨ, ਜਿਨ੍ਹਾਂ ਵਿੱਚ ਅੱਗ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਅਜਿਹੇ ‘ਚ ਫਾਇਰ ਬ੍ਰਿਗੇਡ ਵੱਲੋਂ ਅੱਗ ‘ਤੇ ਤੇਜ਼ੀ ਨਾਲ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਕਿਸ ਕਾਰਨ ਲੱਗੀ, ਇਸ ਬਾਰੇ ਅਜੇ ਤੱਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

    LEAVE A REPLY

    Please enter your comment!
    Please enter your name here