ਫੈਕਟਰੀ ‘ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

Chemical Factory

ਮੋਹਾਲੀ (ਐੱਮ ਕੇ ਸ਼ਾਇਨਾ) ਜ਼ਿਲ੍ਹਾ ਮੋਹਾਲੀ ਤੋਂ ਇੱਕ ਵੱਡੀ ਖਬਰ ਆਈ ਹੈ। ਕੁਰਾਲੀ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਰਿਪੋਰਟ ਮੁਤਾਬਕ 8 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ, ਜਿਨ੍ਹਾਂ ‘ਚੋਂ 4 ਨੂੰ ਮੋਹਾਲੀ ਰੈਫਰ ਕਰ ਦਿੱਤਾ ਗਿਆ ਹੈ। ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ ਹੈ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੁਰਾਲੀ ਦੀ ਫੈਕਟਰੀ ‘ਚ ਲੱਗੀ ਅੱਗ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। (Chemical Factory)

ਖਬਰਾਂ ਮੁਤਾਬਕ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ ‘ਤੇ ਮੌਜੂਦ ਹਨ। ਨੇੜੇ-ਤੇੜੇ ਕਈ ਫੈਕਟਰੀਆਂ ਹਨ, ਜਿਨ੍ਹਾਂ ਵਿੱਚ ਅੱਗ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਅਜਿਹੇ ‘ਚ ਫਾਇਰ ਬ੍ਰਿਗੇਡ ਵੱਲੋਂ ਅੱਗ ‘ਤੇ ਤੇਜ਼ੀ ਨਾਲ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਕਿਸ ਕਾਰਨ ਲੱਗੀ, ਇਸ ਬਾਰੇ ਅਜੇ ਤੱਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ