ਦਿੱਲੀ ਦੀ ਫੈਕਟਰੀ ’ਚ ਲੱਗੀ ਅੱਗ

ਦਿੱਲੀ ਦੀ ਫੈਕਟਰੀ ’ਚ ਲੱਗੀ ਅੱਗ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਦੇ ਬਦਲੀ ਇਲਾਕੇ ਵਿੱਚ ਐਤਵਾਰ ਤੜਕੇ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਫਾਇਰ ਅਧਿਕਾਰੀ ਨੇ ਦੱਸਿਆ, ‘‘ਰੋਹਿਣੀ ਜੇਲ੍ਹ ਦੇ ਪਿੱਛੇ ਬਡਲੀ ਇਲਾਕੇ ’ਚ ਸਵੇਰੇ 2:18 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਤੁਰੰਤ ਫਾਇਰ ਬਿ੍ਰਗੇਡ ਦੀਆਂ 23 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਗੋਦਾਮ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਰੋਬੋਟਿਕ ਮਸ਼ੀਨਾਂ ਦੀ ਵੀ ਵਰਤੋਂ ਕੀਤੀ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ