ਲੁਧਿਆਣਾ ’ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ

Fire In Ludhiana

(ਸੱਚ ਕਹੂੰ ਨਿਊਜ਼) ਲੁਧਿਆਣਆ। ਜ਼ਿਲ੍ਹਾ ਲੁਧਿਆਣਾ ਦੇ ਸਮਰਾਲਾ ਕਸਬੇ ਵਿੱਚ ਇੱਕ ਕਰਿਆਨੇ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਕਰਿਆਨੇ ਦੀ ਦੁਕਾਨ ’ਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਲੋਕਾਂ ਨੇ ਤੁਰੰਤ ਸਟੋਰ ਦੇ ਮਾਲਕ ਨਰਿੰਦਰ ਨੂੰ ਸੂਚਨਾ ਦਿੱਤੀ। ਨਰਿੰਦਰ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਦਫ਼ਤਰ ਨੂੰ ਦਿੱਤੀ। ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਅੱਗ ਬੁਝਾਉਣ ਲਈ ਪਹੁੰਚੀਆਂ। ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਅੱਗ ਬੁਝਾਉਣ ਲਈ ਦਿੱਤੀਆਂ ਗਈਆਂ ਪਾਣੀ ਦੀਆਂ ਪਾਈਪਾਂ ਥਾਂ-ਥਾਂ ਤੋਂ ਫਟ ਗਈਆਂ। ਜਿਸ ਕਰਾਨ ਅੱਗ ਬੁਝਾਉਣ ’ਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਕਰਿਆਨੇ ਦੀ ਦੁਕਾਨ ਦੇ ਮਾਲਕ ਨਰਿੰਦਰ ਖੁੱਲਰ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨਦਾਰ ਨੇ ਦੱਸਿਆ ਕਿ ਮਾਲ ਰੱਖਣ ਲਈ ਉਪਰਲੀ ਮੰਜ਼ਿਲ ’ਤੇ ਗੋਦਾਮ ਬਣਾਇਆ ਗਿਆ ਹੈ। ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਸਭ ਕੁਝ ਸੁਆਹ ਹੋ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਸਮਰਾਲਾ ਵਰਿਆਮ ਸਿੰਘ ਤੁਰੰਤ ਮੌਕੇ ’ਤੇ ਪਹੁੰਚੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।