ਬੱਸਾਂ ਦੇ ਵੱਡੇ ਗੁਦਾਮ ’ਚ ਲੱਗੀ ਅੱਗ, ਦੋ ਬੱਸਾਂ ਅਤੇ ਸਕੂਲ ਵੈਨ ਸੜ ਕੇ ਸੁਆਹ

Fire Accident
ਪਾਤੜਾਂ : ਬੱਸਾਂ ਦੇ ਗੁਦਾਮ ਨੂੰ ਲੱਗੀ ਅੱਗ ’ਤੇ ਕਾਬੂ ਪਾਉੰਦੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ।

ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਦਾ ਫੈਨ ਹਾਂ : ਕੁਲਦੀਪ ਥਿੰਦ| Fire Accident

(ਭੂਸ਼ਨ ਸਿੰਗਲਾ) ਪਾਤੜਾਂ। ਬੀਤੀ ਰਾਤ ਸਥਾਨਕ ਸ਼ਹਿਰ ਦੇ ਸੰਗਰੂਰ ਰੋਡ ’ਤੇ ਬੱਸਾਂ ਦੇ ਵੱਡੇ ਗੁਦਾਮ ’ਚ ਅਚਾਨਕ ਲੱਗੀ ਭਿਆਨਕ ਅੱਗ ਨਾਲ ਦੋ ਬੱਸਾਂ ਅਤੇ ਇੱਕ ਸਕੂਲ ਵੈਨ ਸੜ ਕੇ ਸੁਆਹ ਹੋ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੈਕੜੇ ਸੇਵਾਦਾਰਾਂ ਨੇ ਮੌਕੇ ’ਤੇ ਪੁੱਜ ਕੇ ਪ੍ਰਸ਼ਾਸ਼ਨ ਅਤੇ ਆਸ-ਪਾਸ ਦੇ ਲੋਕਾਂ ਨਾਲ ਮਿਲ ਕੇ ਬਹੁਤ ਛੇਤੀ ਅੱਗ ’ਤੇ ਕਾਬੂ ਪਾਇਆ ਜਿਸ ਨਾਲ ਕੋਈ ਵੱਡਾ ਨੁਕਸਾਨ ਹੋਣੋਂ ਬਚ ਗਿਆ। Fire Accident

ਇਸ ਬਾਰੇ ਜਾਣਕਾਰੀ ਦਿੰਦਿਆਂ ਬੱਸਾਂ ਦੇ ਮਾਲਿਕ ਹੰਸ ਰਾਜ ਫਰੈਂਕੋ ਨੇ ਦੱਸਿਆ ਕਿ ਗੁਦਾਮ ਅੰਦਰ ਲਗਭਗ 30 ਸਕੂਲੀ ਬੱਸਾਂ, ਟਰਾਲੇ ਅਤੇ ਸਕੂਲ ਵੈਨਾਂ ਖੜੀਆਂ ਸਨ ਜਿਨ੍ਹਾਂ ਵਿੱਚੋਂ ਇੱਕ ਬੱਸ ਨੂੰ ਆਏ ਝੱਖੜ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਉਸਨੇ ਦੋ ਹੋਰ ਬੱਸਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਜਿਸਨੂੰ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਬੁਝਾਇਆ ਜਿਸ ਨਾਲ ਉਥੇ ਖੜੀਆਂ ਹੋਰ ਬੱਸਾਂ ਨੂੰ ਅੱਗ ਤੋਂ ਬਚਾ ਲਿਆ ਗਿਆ।

Fire Accident
ਪਾਤੜਾਂ : ਬੱਸਾਂ ਦੇ ਗੁਦਾਮ ਨੂੰ ਲੱਗੀ ਅੱਗ ’ਤੇ ਕਾਬੂ ਪਾਉੰਦੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ।

ਇਹ ਵੀ ਪੜ੍ਹੋ: ਸੀਆਈਐਸਐਫ ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ

ਹੰਸ ਰਾਜ ਨੇ ਡੇਰਾ ਪ੍ਰੇਮੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਡੇਰਾ ਪ੍ਰੇਮੀ ਬਿਨਾਂ ਕਿਸੇ ਸਵਾਰਥ ਦੇ ਹਰ ਸਮੇਂ ਲੋਕਾਂ ਦੀ ਕਿਸੇ ਵੀ ਮੁਸੀਬਤ ਸਮੇਂ ਮੱਦਦ ਕਰਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਥਿੰਦ ਨੇ ਕਿਹਾ ਕਿ ਮੈਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਦਾ ਫੈਨ ਹੋ ਗਿਆ ਹਾਂ ਕਿਉਂਕਿ ਇਹ ਪ੍ਰੇਮੀ ਇਲਾਕੇ ਅੰਦਰ ਇਸ ਹਫਤੇ ’ਚ ਹੋਈਆਂ ਅੱਗ ਦੀਆਂ ਘਟਨਾਵਾਂ ’ਚ ਸਭ ਤੋਂ ਪਹਿਲਾਂ ਪੁੱਜਦੇ ਹਨ ਅਤੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਮਨੁੱਖਤਾ ਦੀ ਸੇਵਾ ਕਰਦੇ ਹਨ ਜਿਨ੍ਹਾਂ ਦਾ ਉਹ ਦਿਲੋਂ ਸ਼ਲਾਘਾ ਕਰਦੇ ਹਨ ਅਤੇ ਇਸ ਕਾਰਜ ਲਈ ਡੇਰਾ ਪ੍ਰੇਮੀਆਂ ਦਾ ਧੰਨਵਾਦ ਵੀ ਕਰਦੇ ਹਨ। ਇਸ ਮੌਕੇ ਪ੍ਰਸ਼ਾਸ਼ਨ ਅਤੇ ਪੁਲਿਸ ਵੱਲੋਂ ਵੀ ਮੌਕੇ ’ਤੇ ਪੁੱਜ ਕੇ ਪੂਰਾ ਸਹਿਯੋਗ ਕੀਤਾ ਗਿਆ। Fire Accident