ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਸ਼ਾਰਟ ਸਰਕਿਟ ਨਾ...

    ਸ਼ਾਰਟ ਸਰਕਿਟ ਨਾਲ ਦਵਾਈਆਂ ਦੀ ਦੁਕਾਨ ’ਚ ਲੱਗੀ ਅੱਗ

    ਸ਼ਾਰਟ ਸਰਕਿਟ ਨਾਲ ਦਵਾਈਆਂ ਦੀ ਦੁਕਾਨ ’ਚ ਲੱਗੀ ਅੱਗ

    ਭਿਵਾਨੀ । ਭਿਵਾਨੀ ਦੇ ਮਹਿਮ ਗੇਟ ’ਤੇ ਇੱਕ ਦਵਾਈਆਂ ਦੀ ਦੁਕਾਨ ’ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਦੁਕਾਨ ਮਾਲਕ ਨੂੰ ਕਰੀਬ 40 ਤੋਂ 50 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇੱਕ ਵਜੇ ਸ਼ਾਰਟ-ਸਰਕਟ ਦੀ ਵਜ੍ਹਾ ਨਾਲ ਦੁਕਾਨ ’ਚ ਅੱਗ ਲੱਗ ਗਈ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।

    ਅੱਗ ਲੱਗਣ ਕਾਰਨ ਦੁਕਾਨ ਮਾਲਕ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਇਸ ਸਬੰਧੀ ਮੈਡੀਕਲ ਹਾਲ ਮਾਲਕ ਨੇ ਦੱਸਿਆ ਕਿ ਸ਼ਾਰਟ-ਸਰਕਿਟ ਦੀ ਵਜ੍ਹਾ ਨਾਲ ਅਚਾਨਕ ਅੱਗ ਲੱਗ ਗਈ ਦੇਰ ਰਾਤ ਉਨ੍ਹਾਂ ਸੂਚਨਾ ਮਿਲੀ ਕਿ ਉਨ੍ਹਾਂ ਦੀ ਦੁਕਾਨ ’ਚ ਅੱਗ ਲੱਗ ਗਈ ਸੂਚਨਾ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਤੇ ਅੱਗ ਬੁਝਾਊ ਕਰਮੀਆਂ ਨੂੰ ਸੂਚਿਤ ਕੀਤਾ ਗਿਆ ਸੂਚਨਾ ਮਿਲਣ ’ਤੇ ਅੱਗ ਬੁਝਾਊ ਦੀਆਂ ਤਿੰਨ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਅੱਗ ’ਤੇ ਕਾਬੂ ਪਾਇਆ ਗਿਆ ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਲਗਭਗ 40 ਤੋਂ 50 ਲੱਖ ਰੁਪਏ ਦਾ ਉਨ੍ਹਾਂ ਦਾ ਨੁਕਸਾਨ ਹੋਇਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।