ਹਾਦਸੇ ਦੌਰਾਨ ਮਿੱਨੀ ਬੱਸ ‘ਚ ਲੱਗੀ ਅੱਗ, 3 ਦੀ ਮੌਤ, 17 ਨੂੰ ਸੁਰੱਖਿਅਤ ਕੱਢਿਆ
ਗੁਨਾ (ਏਜੰਸੀ)। ਮੱਧ ਪ੍ਰਦੇਸ਼ ਦੇ ਗੁਨਾ ਜ਼ਿਲੇ ਦੇ ਚੰਚੋਡਾ ਥਾਣਾ ਖੇਤਰ ‘ਚ ਇਕ ਕੰਟੇਨਰ ਅਤੇ ਮਿੰਨੀ ਬੱਸ ਵਿਚਾਲੇ ਹੋਈ ਟੱਕਰ ਤੋਂ ਬਾਅਦ ਇਕ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 17 ਲੋਕਾਂ ਨੂੰ ਬਚਾ ਲਿਆ ਗਿਆ। ਪੁਲਸ ਸੂਤਰਾਂ ਮੁਤਾਬਕ ਚੰਚੋਡਾ ਥਾਣਾ ਖੇਤਰ ਦੇ ਰਾਸ਼ਟਰੀ ਰਾਜ ਮਾਰਗ ‘ਤੇ ਪਿੰਡ ਬਰਖੇੜਾ ਨੇੜੇ ਸੜਕ ਕਿਨਾਰੇ ਖੜ੍ਹੇ ਇਕ ਕੰਟੇਨਰ ਨਾਲ ਮਿੰਨੀ ਬੱਸ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਬੱਸ ‘ਚ ਸਵਾਰ 3 ਲੋਕਾਂ ਦੀ ਸੜ ਕੇ ਮੌਤ ਹੋ ਗਈ, ਜਦਕਿ 17 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਮ੍ਰਿਤਕਾਂ ਦੀ ਪਛਾਣ 20 ਸਾਲਾ ਮਾਧੋ ਸ਼ਰਮਾ ਵਾਸੀ ਕੰਨੜ ਜ਼ਿਲ੍ਹਾ ਦੇਵਾਸ, 19 ਸਾਲਾ ਰੋਹਿਤ ਸ਼ਰਮਾ ਵਾਸੀ ਇੰਦੌਰ, 13 ਸਾਲਾ ਦੁਰਗਾ ਸ਼ਰਮਾ ਵਜੋਂ ਹੋਈ ਹੈ।
ਹਾਦਸਾ ਕਿਵੇਂ ਵਾਪਰਿਆ
ਤਿੰਨਾਂ ਦੀਆਂ ਲਾਸ਼ਾਂ ਪਿੰਜਰ ਵਿੱਚ ਬਦਲ ਗਈਆਂ ਹਨ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਦੀ ਸ਼ਾਂਤੀ, ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ। ਉਨ੍ਹਾਂ ਜ਼ਖਮੀਆਂ ਦੇ ਬਿਹਤਰ ਇਲਾਜ ਅਤੇ ਪੀੜਤ ਪਰਿਵਾਰ ਦੀ ਢੁੱਕਵੀਂ ਸਹਾਇਤਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ