ਲੁਧਿਆਣਾ ਵਿਖੇ ਨਮਕੀਨ ਫੈਕਟਰੀ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

Fire In Ludhiana

ਲੁਧਿਆਣਾ ਵਿਖੇ ਨਮਕੀਨ ਫੈਕਟਰੀ ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਜਿਲ੍ਹਾ ਲੁਧਿਆਣਾ ’ਚ ਇੱਕ ਫੈਕਟਰੀ ’ਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਫੈਕਟਰੀ ਅੰਦਰ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਰਾਹਤ ਦੀ ਖਬਰ ਇਹ ਹੈ ਕਿ ਫਿਲਹਾਲ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚ ਚੁੱਕੀ ਹੈ ਤੇ ਅੱਗ ਬੁਝਾਉਣ ’ਚ ਕਰਮਚਾਰੀ ਜੁਟ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ