Ludhiana ‘ਚ ਝੁੱਗੀ ਨੂੰ ਲੱਗੀ ਅੱਗ, 6 ਬੱਚੇ ਝੁਲਸੇ, ਹਾਲਤ ਗੰਭੀਰ

ਪਰਿਵਾਰ ਸੌਂ ਰਿਹਾ ਸੀ ਉਦੋਂ ਵਾਪਰਿਆ ਹਾਦਸਾ

(ਸੱਚ ਕਹੂੰ ਨਿਊਜ਼) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ’ਚ ਦੇਰ ਰਾਤ ਇੱਕ ਵੱਡੀ ਘਟਨਾ ਵਾਪਰ ਗਈ। ਲੁਧਿਆਣਾ ਦੇ ਪਿੰਡ ਮੰਡਿਆਣੀ ਵਿੱਚ ’ਚ ਦੇਰ ਰਾਤ ਇੱਕ ਝੁੱਗੀ ਵਿਚ ਅੱਗ ਲੱਗਣ ਕਾਰਨ ਛੇ ਬੱਚੇ ਪੂਰੀ ਤਰ੍ਹਾਂ ਝੁਲਸ ਗਏ ਜਿਨਾਂ ਨੂੰ ਇਲਾਜ ਲਈ ਚੰਡੀਗੜ੍ਹ ਰੈਫਰ ਕੀਤਾ ਹੈ ਜਿੱਥੇ ਉਨਾਂ ਦੀ ਹਾਲਤ ਗੰਭੀਰ ਬਣੀ ਹੋਏ ਹੀ। ਇਹ ਘਟਨਾ ਦੇਰ ਰਾਤ ਦੀ ਹੈ ਜਦੋਂ ਪਰਿਵਾਰ ਖਾਣਾ ਖਾ ਕੇ ਸੌਂ ਗਿਆ ਸੀ ਕਿ ਰਾਤ ਨੂੰ ਅਚਾਨਕ ਝੁੱਗੀ ਨੂੰ ਅੱਗ ਲੱਗ ਗਈ।

ਇਸ ਦੌਰਾਨ ਚੀਕ ਪੁਕਾਰ ਸੁਣ ਕੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਤੇ ਉਨਾਂ ਨੇ ਅੱਗ ਤੇ ਕਾਬੂ ਪਾਇਆ। ਇਸ ਦੌਰਾਨ ਫਿਰ ਵੀ ਬੱਚੇ ਬੁਰੀ ਤਰ੍ਹਾਂ ਝੁਲਸ ਗਏ। ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਦੇਰ ਰਾਤ ਝੁੱਗੀ ਵਿੱਚ ਅਚਾਨਕ ਅੱਗ ਲੱਗ ਗਈ। ਸਾਰਾ ਪਰਿਵਾਰ ਖਾਣਾ ਖਾ ਕੇ ਸੌਂ ਗਿਆ। ਉਸ ਦਾ ਪਤੀ ਬੁੱਧ ਰਾਮ ਅਜੇ ਕੰਮ ਤੋਂ ਵਾਪਸ ਨਹੀਂ ਆਇਆ ਸੀ। ਉਹ ਉਸਦੇ ਘਰ ਆਉਣ ਦੀ ਉਡੀਕ ਕਰ ਰਹੀ ਸੀ। ਇਸ ਦੌਰਾਨ ਝੁੱਗੀ ਨੂੰ ਅੱਗ ਲੱਗ ਗਈ। ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤੀ ਨਹੀਂ ਚੱਲ ਸਕਿਆ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ