ਲੁਧਿਆਣਾ ’ਚ ਊਨ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਰਾਹਤ ਕਾਰਜ ਜਾਰੀ (Fire In Ludhiana)

(ਸੱਚ ਕਹੂੰ ਨਿਊਜ਼) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੀ ਜੋਧੇਵਾਲ ਬਸਤੀ ਨੇੜੇ ਇੱਕ ਧਾਗੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ ਹੋ ਗਈ। ਫੈਕਟਰੀ ‘ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਵੇਖਦੇ ਹੀ ਵੇਖਦੇ ਅੱਗ ਤੇਜ਼ੀ ਨਾਲ ਫੈਲ ਗਈ ਤੇ ਚਾਰੇ ਪਾਸੇ ਹਾਹਾਕਾਰ ਮਚ ਗਈ।

ਅੱਗ ਨੇ ਪੂਰੀ ਇਮਾਰਤ ਨੂੰ ਤਬਾਹ ਕਰ ਦਿੱਤਾ। ਇਸ ਦੇ ਨਾਲ ਹੀ ਅੱਗ ਦੀਆਂ ਲਪਟਾਂ ਦੂਰ ਦੂਰ ਤੱਕ ਫੈਲ ਗਈਆਂ। ਲਗਭਗ ਇੱਕ ਘੰਟੇ ਦੀ ਕਰੜੀ ਮੁਸ਼ੱਕਤ ਤੋਂ ਬਾਅਦ ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ