ਸੰਸਦ ਭਵਨ ਐਨੇਕਸੀ ‘ਚ ਲੱਗੀ ਅੱਗ
ਨਵੀਂ ਦਿੱਲੀ। ਸੰਸਦ ਭਵਨ ਐਨੇਕਸੀ ‘ਚ ਸੋਮਵਾਰ ਸਵੇਰੇ ਅੱਗ ਲੱਗ ਗਈ। ਅੱਗ ਬੁਝਾਊ ਵਿਭਾਗ ਦੇ ਅਨੁਸਾਰ ਸਵੇਰੇ ਸਾਢੇ ਸੱਤ ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਤੇ ਤੁਰੰਤ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਰਵਾਨਾ ਕੀਤੀਆਂ ਗਈਆਂ।
ਅੱਗੇ ਐਨੇਕਸੀ ਦੀ ਛੇਵੀਂ ਮੰਜ਼ਿਲ ‘ਤੇ ਲੱਗੀ ਸੀ। ਸੱਤ ਫਾਇਰ ਬ੍ਰਿਗੇਡਾਂ ਨੇ ਕੁਝ ਦੇਰ ‘ਚ ਅੱਗ ‘ਤੇ ਕਾਬੂ ਪਾ ਲਿਆ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ, ਪਰੰਤੂ ਮੰਨਿਆ ਜਾ ਰਿਹਾ ਹੈ ਕਿ ਸ਼ਾਟ ਸਰਕਿਟ ਦੀ ਵਜ੍ਹਾ ਨਾਲ ਇਹ ਘਟਨਾ ਵਾਪਰੀ। ਹਾਲੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.