5 ਸਾਲਾਂ ਬੱਚੇ ਨੂੰ ਸੱਪ ਨੇ ਡੰਗਿਆ, ਮੌਤ

Snake Bite

ਪੂਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ | Snake Bite

ਫਿਰੋਜ਼ਪੁਰ (ਸਤਪਾਲ ਥਿੰਦ)। ਜ਼ਿਲ੍ਹਾ ਫਿਰੋਜ਼ਪੁਰ ਦੇ ਅਧੀਨ ਪੈਂਦੇ ਇੱਕ ਪਿੰਡ ਆਤੂ ਵਾਲਾ ’ਚ ਇੱਕ 5 ਸਾਲਾਂ ਬੱਚੇ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਹੈ। ਬੱਚੇ ਦੀ ਉਮਰ ਕਰੀਬ 5 ਸਾਲ ਦੱਸੀ ਜਾ ਰਹੀ ਹੈ। ਬੱਚੇ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਜਾਣਕਾਰੀ ਮੁਤਾਬਿਕ ਪਿੰਡ ਆਤੂ ਵਾਲਾ ਦੇ ਮਿ੍ਰਤਕ ਪੁੱਤਰ ਜਿਗਰਪ੍ਰੀਤ ਦੇ ਚਾਚੇ ਗੁਰਜੀਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦਾ ਪੁੱਤਰ ਜਿਹੜਾ ਕਿ ਇੱਕਲੌਤਾ ਪੁੱਤਰ ਸੀ ਜੋ ਕਿ ਘਰ ’ਚ ਖੇਡ ਰਿਹਾ ਸੀ ਤਾਂ ਉਸ ਨੂੰ ਖੇਡਣ ਸਮੇਂ ਸੱਪ ਨੇ ਡੰਗ ਲਿਆ। ਸੱਪ ਦੇ ਡੰਗਣ ਕਾਰਨ ਬੱਚੇ ਨੇ ਦਰਦ ਦੀ ਸ਼ਿਕਾਇਤ ਕੀਤੀ ਤਾਂ ਪਰਿਵਾਰ ਵਾਲੇ ਬੱਚੇ ਨੂੰ ਇਲਾਜ਼ ਲਈ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਵੱਲੋਂ ਜਿਗਰਪ੍ਰੀਤ ਨੂੰ ਮਿ੍ਰਤਕ ਐਲਾਨ ਦਿੱਤਾ ਗਿਆ। ਬੱਚੇ ਦੀ ਮੌਤ ਤੋਂ ਬਾਅਦ ਪੂਰੇ ਪਿੰਡ ’ਚ ਸ਼ੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਸਕੇਟਿੰਗ ’ਚ ਭਾਰਤੀ ਮਹਿਲਾ ਅਤੇ ਪੁਰਸ਼ ਟੀਮ ਨੇ ਜਿੱਤੇ ਕਾਂਸੀ ਦੇ ਤਗਮੇ

LEAVE A REPLY

Please enter your comment!
Please enter your name here