ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਕਾਲਾ ਮੋਤੀਆ ਦਾ ਮੁਫਤ ਜਾਂਚ ਕੈਂਪ ਲਾਇਆ

 ਕੁੱਲ 109 ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵੱਲੋਂ ਕਾਲਾ ਮੋਤੀਆ ਦੀ ਜਾਂਚ ਕੀਤੀ

(ਸੱਚ ਕਹੂੰ ਨਿਊਜ਼) ਸਰਸਾ। ਸ਼ੁੱਕਰਵਾਰ ਨੂੰ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ (Shah Satnam Ji Specialty Hospital) ਸਰਸਾ ਵਿਖੇ ਕਾਲਾ ਮੋਤੀਆ ਦਾ ਮੁਫਤ ਜਾਂਚ ਕੈਂਪ ਲਾਇਆ ਗਿਆ ਜਿਸ ’ਚ ਕੁੱਲ 109 ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵੱਲੋਂ ਕਾਲਾ ਮੋਤੀਆ ਦੀ ਜਾਂਚ ਕੀਤੀ ਗਈ 15 ਮਰੀਜ਼ਾਂ ਦੀ ਗ੍ਰੀਨ ਲੇਜਰ ਲਈ ਚੋਣ ਕੀਤੀ ਗਈ।

ਇਹ ਵੀ ਪੜ੍ਹੋ : ਲਧਿਆਣਾ ਦੇ ਡੇਹਲੋਂ ਨੇੜੇ ਫੈਕਟਰੀ ’ਚ ਜ਼ੋਰਦਾਰ ਧਮਾਕਾ, 7 ਜਖ਼ਮੀ

ਇਸ ਕੈਂਪ ’ਚ ਡਾ. ਦੀਪਿਕਾ (ਕਾਲਾ ਮੋਤੀਆ ਦੇ ਮਾਹਿਰ) ਅਤੇ ਡਾ. ਮੋਨਿਕਾ ਨੇ ਆਪਣੀਆਂ ਸੇਵਾਵਾਂ ਦਿੱਤੀ ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਮਰੀਜ਼ ਆਏ ਹੋਏ ਸਨ। ਜ਼ਿਕਰਯੋਗ ਹੈ ਕਿ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਮਾਰਗ ਦਰਸ਼ਨ ’ਚ ਮਰੀਜ਼ਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਦੇਸ਼ ਭਰ ’ਚ ਪ੍ਰਸਿੱਧ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੋਰੋਨਾ ਕਾਲ ’ਚ ਵੀ ਇਸ ਹਸਪਤਾਲ ’ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਵਧੀਆ ਪ੍ਰਬੰਧ ਕੀਤੇ ਗਏ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ