Free Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ਵਿਖੇ 13 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ

Free Medical Camp
ਫਾਈਲ ਫੋਟੋ

Free Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 155ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 13 ਨਵੰਬਰ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Social Media News: ਇਹ ਵਿਆਹ ਦਾ ਕਾਰਡ ਬਣਿਆ ਚਰਚਾ ਦਾ ਕੇਂਦਰ, ਸੋਸ਼ਲ ਮੀਡੀਆ ’ਤੇ ਹੋ ਰਿਹੈ ਪੂਰਾ ਵਾਇਰਲ…

ਇਸ ਬਾਰੇ ਜਾਣਕਾਰੀ ਦਿੰਦਿਆਂ 85 ਮੈਂਬਰ ਕ੍ਰਿਸ਼ਨ ਲਾਲ ਜੇਈ, ਬਲਾਕ ਸ੍ਰੀ ਕਿੱਕਰਖੇੜਾ ਦੇ ਬਲਾਕ ਪ੍ਰੇਮੀ ਸੇਵਕ ਸੁਖਚੈਨ ਸਿੰਘ ਇੰਸਾਂ ਅਤੇ ਕਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਅਤੇ ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।