Punjab Government Scheme: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨਸੀਆਰਬੀ) ਅਨੁਸਾਰ, ਭਾਰਤ ਵਿੱਚ ਹਰ ਰੋਜ਼ ਲਗਭਗ 1,400 ਸੜਕੀ ਹਾਦਸੇ ਅਤੇ 400 ਮੌਤਾਂ ਹੁੰਦੀਆਂ ਹਨ। ਜਦੋਂਕਿ ਇਕੱਲੇ ਪੰਜਾਬ ਵਿੱਚ ਹਰ ਸਾਲ ਲਗਭਗ 5,000 ਮੌਤਾਂ ਸੜਕੀ ਦੁਰਘਟਨਾਵਾਂ ਕਾਰਨ ਹੁੰਦੀਆਂ ਹਨ। ਫਰਿਸ਼ਤੇ ਸਕੀਮ ਦਾ ਉਦੇਸ਼ ਦੁਰਘਟਨਾ ਪੀੜਤਾਂ ਨੂੰ ਬਿਨਾਂ ਕਿਸੇ ਨਿਸ਼ਚਤ ਰਾਸ਼ੀ ਤੋਂ ਵਿਆਪਕ ਇਲਾਜ ਪ੍ਰਦਾਨ ਕਰਕੇ ਇਸ ਗੰਭੀਰ ਮੁੱਦੇ ਨੂੰ ਹੱਲ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫਸਰ ਸਟੇਟ ਹੈਲਥ ਏਜੰਸੀ ਸ਼੍ਰੀਮਤੀ ਬਬੀਤਾ ਨੇ ਦੱਸਿਆ ਕਿ ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀ ਜਾਨ ਬਚਾਉਣ ਲਈ ਉਤਸ਼ਾਹਿਤ ਕਰਨ ਹਿੱਤ ਅਜਿਹੇ ‘ਫਰਿਸ਼ਤੇ’ ਨੂੰ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਕਾਨੂੰਨੀ ਪੇਚੀਦਗੀਆਂ ਅਤੇ ਪੁਲਿਸ ਪੁੱਛਗਿੱਛ ਤੋਂ ਵੀ ਛੋਟ ਦਿੱਤੀ ਹੁੰਦੀ ਹੈ। ਉਨ੍ਹਾਂ ਕਿਹਾ, ‘‘ ਕੋਈ ਵੀ ਵਿਅਕਤੀ ਜੋ ਸਵੈ-ਇੱਛਾ ਨਾਲ ਦੁਰਘਟਨਾ ਪੀੜਤਾਂ ਦੀ ਜਾਨ ਬਚਾਉਣ ਵਿੱਚ ਸਹਾਇਤਾ ਕਰਦਾ ਹੈ, ਨੂੰ ‘ਫਰਿਸ਼ਤਾ’ ਮੰਨਿਆ ਜਾਵੇਗਾ ਅਤੇ ਉਸ ਨੂੰ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
Punjab Government Scheme
ਇਸ ਸਕੀਮ ਨੇ ਸੜਕ ਹਾਦਸਿਆਂ ਦੇ ਨਤੀਜੇ ਵਜੋਂ ਹੁੰਦੀਆਂ ਮੌਤਾਂ ਦੀ ਦਰ ਨੂੰ ਘਟਾਉਣ ਵਿੱਚ ਆਪਣੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦੇ ਹੋਏ, ਲਗਭਗ 223 ਦੁਰਘਟਨਾ ਪੀੜਤਾਂ ਨੂੰ ਮੁਫਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਹੈ ਅਤੇ 66 ‘‘ਫਰਿਸ਼ਤੇ’’ ਰਾਜ ਸਿਹਤ ਏਜੰਸੀ ਪੰਜਾਬ ਨਾਲ ਰਜਿਸਟਰ ਹੋਏ ਹਨ।
Read Also : Canada News: ਕੈਨੇਡਾ ’ਚ ਪੀਆਰ ਸਬੰਧੀ ਟਰੂਡੋ ਸਰਕਾਰ ਸਖਤ, ਐਕਸਪ੍ਰੈਸ ਐਂਟਰੀ ਲਈ ਬਣਾਏ ਇਹ ਨਿਯਮ
ਪੰਜਾਬ ਦੇ ਮੁੱਖ ਮੰਤਰੀ ਵੱਲੋਂ 16 ਫਰਿਸ਼ਤਿਆਂ ਦੇ ਨਿਰਸਵਾਰਥ ਯਤਨਾਂ ਨੂੰ ਮਾਨਤਾ ਦਿੰਦੇ ਹੋਏ 15 ਅਗਸਤ ਨੂੰ ਉਨ੍ਹਾਂ ਨੂੰ ਪ੍ਰਤੀ ਪੀੜਤ 2000 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦੇ ਕੇ ‘‘ਫਰਿਸ਼ਤੇ ਐਵਾਰਡ’’ ਨਾਲ ਸਨਮਾਨਿਤ ਕੀਤਾ। ਫਰਿਸ਼ਤੇ ਸਕੀਮ ਦੇ ਤਹਿਤ, 494 ਹਸਪਤਾਲਾਂ, ਜਿਨ੍ਹਾਂ ਵਿੱਚ 90 ਟਰਸ਼ਰੀ ਦੇਖਭਾਲ ਵਾਲੇ ਹਸਪਤਾਲ ਸ਼ਾਮਲ ਹਨ, ਨੂੰ ਖਾਸ ਤੌਰ ’ਤੇ ਰਾਸ਼ਟਰੀ ਅਤੇ ਰਾਜ ਮਾਰਗ/ਸੜਕਾਂ ਦੇ 30 ਕਿਲੋਮੀਟਰ ਦੇ ਹਿੱਸੇ ਨੂੰ ਕਵਰ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ ਤਾਂ ਜੋ ਗੰਭੀਰ ਸਮੇਂ ਦੌਰਾਨ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ।