ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਬਰਨਾਵਾ (ਯੂਪੀ)...

    ਬਰਨਾਵਾ (ਯੂਪੀ) ਆਸ਼ਰਮ ਤੋਂ ਆਈ ਖੁਸ਼ੀ ਭਰੀ ਅਪਡੇਟ

    Barnava Ashram

    ਭੰਡਾਰੇ ਦੀਆਂ ਤਿਆਰੀਆਂ ਲਈ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਸੰਭਾਲੀਆਂ ਡਿਊਟੀਆਂ

    ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਸਬੰਧੀ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ (ਯੂਪੀ) (Barnava Ashram) ’ਚ 2 ਅਪਰੈਲ ਐਤਵਾਰ ਨੂੰ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀ ਸਾਧ-ਸੰਗਤ ਵੱਲੋਂ ਕੀਤੀ ਜਾਵੇਗੀ। ਨਾਮ ਚਰਚਾ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

    ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਬੰਧੀ ਸੇਵਾਦਾਰ ਟ੍ਰੈਫਿਕ ਅਤੇ ਲੰਗਰ ਪ੍ਰਬੰਧਾਂ ਸਮੇਤ ਸਾਰੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਨਾਮ ਚਰਚਾ ’ਚ ਆਉਣ ਵਾਲੀ ਸਾਧ-ਸੰਗਤ ਦੀ ਸਹੂਲਤ ਦੇ ਮੱਦੇਨਜ਼ਰ ਆਸ਼ਰਮ ਵੱਲ ਜਾਣ ਵਾਲੇ ਸਾਰੇ ਰਸਤਿਆਂ ’ਤੇ ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਲੰਗਰ, ਪਾਣੀ ਸਮੇਤ ਵੱਖ-ਵੱਖ ਪ੍ਰਬੰਧ ਕੀਤੇ ਜਾ ਰਹੇ ਹਨ।

    ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਇਸ ਤੋਂ ਬਾਅਦ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ, ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ’ਚ ਰੂਹਾਨੀਅਤ ਦੇ ਇਸ ਸੱਚੇ ਦਰ ਨਾਲ ਜੁੜ ਕੇ ਕਰੋੜਾਂ ਲੋਕਾਂ ਨੇ ਨਸ਼ੇ ਅਤੇ ਬੁਰਾਈਆਂ ਛੱਡੀਆਂ ਅਤੇ ਅੱਜ ਖੁਸ਼ਹਾਲ ਜ਼ਿੰਦਗੀ ਜਿਉ ਰਹੇ ਹਨ। ਉੱਥੇ ਹੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਅਗਵਾਈ ’ਚ 156 ਮਾਨਵਤਾ ਭਲਾਈ ਦੇ ਕਾਰਜ ਕਰ ਰਹੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here