(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਦੀ ਸੁਰੱਖਿਆ ਸਬੰਧੀ ਪਟੀਸ਼ਨ ’ਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਹਾਈ ਕੋਰਟ ਨੇ ਸਿੱਧੂ ਦੀ ਜੈੱਡ+ ਸੁਰੱਖਿਆ ਦੀ ਮੰਗ ’ਤੇ ਅਪਣਾ ਫ਼ੈਸਲਾ ਸੁਰੱਖਿਅਤ ਰਖ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇੰਟੈਲੀਜੈਂਸ ਬਿਊਰੋ ਦੀ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪੀ ਸੀ।
ਇਹ ਵੀ ਪੜ੍ਹੋ : ਕੈਂਟਰ ਨੂੰ ਅੱਗ ਲੱਗਣ ਨਾਲ ਫੌਜੀ ਅਫਸਰ ਦਾ ਸਮਾਨ ਸੜ ਕੇ ਸੁਆਹ
ਦਰਅਸਲ ਨਵਜੋਤ ਸਿੱਧੂ ਨੇ ਅਪਣੀ ਸੁਰੱਖਿਆ ਨੂੰ + ਸ੍ਰੇਣੀ ਤੋਂ ਘਟਾ ਕੇ ਸ੍ਰੇਣੀ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਨੌਤੀ ਦਿਤੀ ਸੀ। ਅਪਣੀ ਜਾਨ ਨੂੰ ਖਤਰਾ ਹੋਣ ਦਾ ਦਾਅਵਾ ਕਰਦੇ ਹੋਏ, ਉਨ੍ਹਾਂ ਨੇ ਅਪਣੇ ਸੁਰੱਖਿਆ ਕਵਰ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਪਟਿਆਲਾ ਜੇਲ ਤੋਂ ਪਰਤੇ ਹਨ। ਇਸ ਤੋਂ ਬਾਅਦ ਹੀ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ‘ਚ ਪਟੀਸਨ ਦਾਇਰ ਕੀਤੀ ਸੀ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਸੀ।