ਪੰਜਾਬ ਦੇ ਸਕੂਲਾਂ ’ਚ ਅੱਜ ਹੋ ਰਿਹੈ ਵਿਸ਼ਾਲ ਪ੍ਰੋਗਰਾਮ, ਮਾਪਿਆਂ ’ਚ ਉਤਸ਼ਾਹ

Punjab today

ਪੰਜਾਬ ਦੇ 19109 ਸਰਕਾਰੀ ਸਕੂਲਾਂ ’ਚ ਮਾਪੇ-ਅਧਿਆਪਕ ਕਰਨਗੇ ਮਿਲਣੀ | Punjab today

ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇੱਕ ‘ਵੁਆਇਸ ਮੈਸੇਜ਼’ ਜਾਰੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਮੈਗਾ ਪੀਟੀਐੱਮ ਵਿੱਚ ਜ਼ਰੂਰ ਜਾਣ ਤਾਂ ਜੋ ਉਹ ਬੱਚਿਆਂ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ ਨਾਲ ਸਿੱਖਿਆ ਸੁਧਾਰ ਸਬੰਧੀ ਕੋਈ ਸੁਝਾਅ ਦੇਣਾ ਚਾਹੁੰਦੇ ਹਨ ਤਾਂ ਉਹ ਵੀ ਜ਼ਰੂਰ ਦੇਣ। (Punjab today)

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਤੇ ਉਨ੍ਹਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਵਚਨਬੱਧ ਹੈ ਅਤੇ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਕਾਰਗੁਜ਼ਾਰੀ ਇੱਕ-ਦੂਜੇ ਨਾਲ ਸਾਂਝੀ ਕਰਨਗੇ। ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਸਰਗਰਮੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂ ਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ। ਆਪਣੇ ਸੁਨੇਹੇ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਫਨਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇੱਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ। (Punjab today)

20 ਲੱਖ ਤੋਂ ਵੱਧ ਮਾਪੇ ਕਰਨਗੇ ਸ਼ਮੂਲੀਅਤ, ਭਗਵੰਤ ਮਾਨ ਵਲੋਂ ਦਿੱਤਾ ਗਿਆ ਸੱਦਾ | Punjab today

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 19109 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 16 ਦਸੰਬਰ 2023 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। (Punjab today)

Also Read : ਰੇਲ ਮੰਤਰੀ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਵਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀਟੀਅੱਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀਟੀਐੱਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਣਨ।

ਮਾਪੇ-ਅਧਿਆਪਕ ਮਿਲਣੀ ਮੌਕੇ ਇਹ ਰਹਿਣਗੇ ਖਿੱਚ ਦਾ ਕੇਂਦਰ

ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ।

ਸਿੱਖਿਆ ਮੰਤਰੀ ਨੇ ਵੀ ਕੀਤੀ ਅਪੀਲ

ਸਿੱਖਿਆ ਮੰਤਰੀ ਨੇ ਆਪਣੇ ਸੱਦੇ ਵਿਚ ਮਾਪਿਆਂ ਨੂੰ ਕਿਹਾ ਕਿ ਉਹ ਇਸ ਮੈਗਾ ਪੀਟੀਐੱਮ ਵਿਚ ਜ਼ਰੂਰ ਭਾਗ ਲੈਣ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਜਿਵੇਂ ਕਿ ਕੈਂਪਸ ਮੈਨੇਜ਼ਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨਂੈਸ, ਵਿਦਿਆਰਥੀਆਂ ਦੀ ਵਰਦੀ ਆਦਿ ਨੂੰ ਚੰਗੀ ਤਰ੍ਹਾਂ ਦੇਖ ਸਕੋ। ਉਨਾਂ ਸਕੂਲ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੈਗਾ ਪੀਟੀਐੱਮ ਵਿੱਚ ਆਪਣੇ ਮਾਪਿਆਂ ਜਾਂ ਦਾਦਾ- ਦਾਦੀ ਨੂੰ ਜ਼ਰੂਰ ਲੈ ਕੇ ਆਉਣ।