ਚਿੰਤਾਗੁਫ਼ਾ ਖੇਤਰ ‘ਚ ਗਸ਼ਤ ‘ਤੇ ਸੀ ਸੁਰੱਖਿਆ ਬਲ ਦੀ ਸਾਂਝੀ ਟੀਮ

Dhuri News

ਬੁਰਕਾਪਾਲ ਨੇੜੇ ਨਕਸਲੀਆਂ ਨੇ ਘਾਤ ਲਾ ਕੇ ਵਰ੍ਹਾਈਆਂ ਗੋਲੀਆਂ

ਰਾਏਪੁਰ, ਛੱਤੀਸਗੜ੍ਹ ਦੇ ਨਕਸਲੀ ਪ੍ਰਭਾਵਿਤ ਸੁਕਮਾ ਜ਼ਿਲ੍ਹੇ ‘ਚ ਨਕਸਲੀਆਂ ਨੇ ਅੱਜ ਪੁਲਿਸ ਟੀਮ ‘ਤੇ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ‘ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੇ 26 ਜਵਾਨ ਸ਼ਹੀਦ ਹੋ ਗਏ ਤੇ 6 ਜਵਾਨ ਜ਼ਖਮੀ ਹੋ ਗਏ ਸੂਬੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਾਗੁਫ਼ਾ ਥਾਣਾ ਖੇਤਰ ਅਧੀਨ ਪੈਂਦੇ ਬੁਰਕਾਪਾਲ ਦੇ ਲਗਭਗ ਨਕਸਲੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ ਇਸ ਹਮਲੇ ‘ਚ ਸੀਆਰਪੀਐਫ ਦੀ 74ਵੀਂ ਬਟਾਲੀਅਨ ਦੇ 26 ਜਵਾਨ ਸ਼ਹੀਦ ਹੋ ਗਏ ਉਨ੍ਹਾਂ ਦੱਸਿਆ ਕਿ ਚਿੰਤਾਗੁਫ਼ਾ ਥਾਣਾ ਖੇਤਰ ‘ਚ ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਜ਼ਿਲ੍ਹਾ ਬਲ ਦੀ ਸਾਂਝੀ ਟੀਮ ਨੂੰ ਗਸ਼ਤ ਲਈ ਰਵਾਨਾ ਕੀਤਾ ਗਿਆ ਸੀ ਟੀਮ ਜਦੋਂ ਬੁਰਕਾਪਾਲ ਇਲਾਕੇ ‘ਚ ਸੀ, ਉਦੋਂ ਨਕਸਲੀਆਂ ਨੇ ਪੁਲਿਸ ਟੀਮ ‘ਤੇ ਗੋਲੀਆਂ ਵਰ੍ਹਾ ਦਿੱਤੀਆਂ Chintagufa

ਇਸ ਤੋਂ ਬਾਅਦ ਪੁਲਿਸ ਟੀਮ ਨੇ ਵੀ ਜਵਾਬੀ ਕਾਰਵਾਈ ਕੀਤੀ ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਖੇਤਰ ‘ਚ ਵਾਧੂ ਪੁਲਿਸ ਟੀਮ ਰਵਾਨਾ ਕੀਤੀ ਗਈ ਤੇ ਜ਼ਖਮੀ ਜਵਾਨਾਂ ਨੂੰ ਬਾਹਰ ਕੱਢਣ ਦੀ ਕਾਰਵਾਈ ਕੀਤੀ ਗਈ ਇੱਕ ਸੀਨੀਅਰ ਅਧਿਕਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਕੱਢਣ ਲਈ ਹੈਲੀਕਾਪਟਰ ਵੀ ਘਟਨਾ ਸਥਾਨ ਲਈ ਭੇਜਿਆ ਗਿਆ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਜਵਾਨਾਂ ਨੂੰ ਬਿਹਤਰ ਇਲਾਜ ਲਈ ਰਾਏਪੁਰ ਭੇਜਿਆ ਗਿਆ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ