ਸਿੱਧੂ ਮੂਸੇਵਾਲਾ ਦੇ ਪਿੰਡ ’ਚ ਲਗਾਤਾਰ ਵਾਪਰ ਰਹੀਆਂ ਮਾੜੀਆਂ ਘਟਨਾਵਾਂ

Chandpura

ਹੁਣ ਸੱਪ ਦੇ ਡੰਗਣ ਨਾਲ ਮਜ਼ਦੂਰ ਦੀ ਮੌਤ

(ਸੱਚ ਕਹੂੰ ਨਿਊਜ਼) ਮਾਨਸਾ। ਮਾਨਸਾ ਦੇ ਪਿੰਡ ਮੂਸਾ ਵਿੱਚ ਬੀਤੇ ਦਿਨੀ ਮੀਂਹ ਨਾਲ ਛੱਤ ਡਿੱਗਣ ਕਰਕੇ ਇੱਕ ਮਹਿਲਾ ਦੀ ਮੌਤ ਤੋਂ ਦੋ ਦਿਨ ਬਾਅਦ ਹੁਣ ਇੱਕ ਮਜ਼ਦੂਰ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। (Village Sidhu Moose Wala) ਜਾਣਕਾਰੀ  ਅਨੁਸਾਰ ਭੋਲਾ ਸਿੰਘ ਪਿੰਡ ਮੂਸਾ ਦੇ ਕਿਸਾਨ ਕਾਲਾ ਸਿੰਘ ਦੇ ਖੇਤ ਵਿੱਚ ਕੰਮ ਕਰਦਾ ਸੀ। ਇਸ ਦੌਰਾਨ ਅਚਾਨਕ ਉਸ ਨੂੰ ਸੱਪ ਨੇ ਡੰਗ ਲਿਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ।

ਇਹ ਵੀ ਪੜ੍ਹੋ : ਨਗਰ ਨਿਗਮ ਦੇ ਦਫ਼ਤਰ ‘ਚ ਦੁਕਾਨਦਾਰ ਨੇ ਜ਼ਹਿਰੀਲੀ ਦਵਾਈ ਨਿਗਲੀ

ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮਜ਼ਦੂਰ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਭੋਲਾ ਸਿੰਘ ਦੀ ਆਰਥਿਕ ਸਥਿਤੀ ਕਾਫੀ ਕਮਜ਼ੋਰ ਸੀ, ਜਿਸ ਦੇ ਤਿੰਨ ਲੜਕੇ ਅਤੇ ਤਿੰਨ ਧੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਸਰਕਾਰ ਮੁਆਵਜ਼ਾ ਦੇਵੇ।

LEAVE A REPLY

Please enter your comment!
Please enter your name here