
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਮਨੀ ਬੜਿੰਗ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ | Farmers Fair Punjab
Farmers Fair Punjab: (ਅਨਿਲ ਲੁਟਾਵਾ) ਅਮਲੋਹ। ਬੈਂਕ ਆਫ਼ ਬੜੌਦਾ ਵੱਲੋਂ ਮਿਲਨ ਪੈਲੇਸ ਅਮਲੋਹ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕੀਤੀ ਗਈ। ਇਸ ਮੇਲੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਮੇਲੇ ਦੀ ਸ਼ੁਰੂਆਤ ਸਮਾਂ ਰੌਸ਼ਨ ਕਰਕੇ ਕੀਤੀ ਗਈ ਅਤੇ ਬੈਂਕ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਵੱਖ ਕੰਪਨੀਆਂ ਵੱਲੋਂ ਕਿਸਾਨੀ ਨਾਲ ਸਬੰਧਿਤ ਸਟਾਲਾਂ ਲਗਾਈਆਂ ਗਈਆਂ ਅਤੇ ਕਿਸਾਨਾਂ ਨੇ ਭਰਪੂਰ ਜਾਣਕਾਰੀ ਹਾਸਿਲ ਕੀਤੀ ਗਈ। ਇਸ ਮੌਕੇ ’ਤੇ ਐਡਵੋਕੇਟ ਮਨੀ ਬੜਿੰਗ ਨੇ ਕਿਹਾ ਕਿ ਕਿਸਾਨ ਵੀਰਾਂ ਅਜਿਹੇ ਕਿਸਾਨ ਮੇਲਿਆਂ ਦਾ ਲਾਭ ਉਠਾਉਣਾ ਚਾਹੀਦਾ ਹੈ ਅਤੇ ਜਾਣਕਾਰੀ ਵਿੱਚ ਵਾਧਾ ਵੀ ਹੁੰਦਾ ਹੈ।

ਇਹ ਵੀ ਪੜ੍ਹੋ: Haryana Government: ਟੈਕਸ ਚੋਰੀ ਕਰਨ ਦੀ ਸੂਚਨਾ ਦੇਣ ਵਾਲਿਆਂ ਨੂੰ ਇਨਾਮ ਦੇਵੇਗੀ ਹਰਿਆਣਾ ਸਰਕਾਰ
ਇਸ ਮੌਕੇ ’ਤੇ ਬੈਂਕ ਦੇ ਉਚ ਅਧਿਕਾਰੀਆਂ ਵੱਲੋਂ ਮੁੱਖ ਮਹਿਮਾਨ ਐਡਵੋਕੇਟ ਮਨੀ ਬੜਿੰਗ ਅਤੇ ਹੋਰਨਾਂ ਪਤਵੰਤਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਉਥੇ ਹੀ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਮੌਕੇ ’ਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਹਨਾਂ ਵੱਲੋਂ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਗਈ ਅਤੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦਾ ਕਿਸਾਨਾਂ ਨੂੰ ਲਾਹਾ ਲੈਣ ਦੀ ਅਪੀਲ ਕੀਤੀ ਗਈ। ਇਸ ਮੌਕੇ ਤੇ ਵੱਡੀ ਗਿਣਤੀ ਕਿਸਾਨ ਅਤੇ ਬੈਂਕ ਅਧਿਕਾਰੀ ਮੌਜੂਦ ਸਨ। Farmers Fair Punjab