ਭਾਰੀ ਗਿਣਤੀ ਲੋਕਾਂ ਵੱਲੋਂ ਸ਼ਹੀਦ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

Martyr
ਗੋਬਿੰਦਗੜ੍ਹ ਜੇਜੀਆਂ ਸ਼ਹੀਦ ਪਰਵਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਿੰਡ ਛਾਜਲੀ ਵਿਖੇ ਸ਼ਰਧਾਂਜਲੀ ਭੇਟ ਕਰਦੇ ਹੋਏ।

ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ/ਸਰਜੀਵਨ ਬਾਵਾ)। ਹਲਕਾ ਦਿੜ੍ਹਬਾ ਦੇ ਵੱਡੇ ਪਿੰਡ ਛਾਜਲੀ ਸਮਰਾਓ ਪੱਤੀ ਵਿਖੇ ਬੀਤੇ ਦਿਨੀਂ ਕਾਰਗਿਲ ਵਿਖੇ ਰੁਟੀਨ ਦੀ ਟਰੇਨਿੰਗ ਦੌਰਾਨ ਸ਼ਹੀਦ ਹੋਏ ਨੌਜਵਾਨ ਪਰਮਿੰਦਰ ਸਿੰਘ (26) ਦੇ ਅੰਤਿਮ ਸੰਸਕਾਰ ਮੌਕੇ ਪਿੰਡ ਅਤੇ ਇਲਾਕੇ ਦੇ ਲੋਕਾਂ ਨੇ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਜਿਨ੍ਹਾਂ ਨੇ ਭਾਵੁਕ ਹੁੰਦਿਆਂ ਸੇਜਲ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ (Martyr) ਦਿੱਤੀ। ਸ਼ਹੀਦ ਦੀ ਪਤਨੀ ਗਗਨਦੀਪ ਕੌਰ, ਪਿਤਾ ਗੁਰਜੀਤ ਸਿੰਘ ਸਾਬਕਾ ਫੌਜੀ, ਮਾਤਾ ਬਲਜੀਤ ਕੌਰ , ਭਰਾ ਗੁਰਪਿੰਦਰ ਸਿੰਘ ਫੋਜੀ ਨੇ ਸ਼ਹੀਦ ਪਰਮਿੰਦਰ ਸਿੰਘ ਨੂੰ ਸਲਿਊਟ ਕਰਕੇ ਸਲਾਮੀ ਦਿੱਤੀ।

ਸ਼ਹੀਦ ਪਰਮਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫ਼ੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਗੁਰਮੇਲ ਸਿੰਘ ਘਰਾਚੋਂ, ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਹਲਕਾ ਵਿਧਾਇਕ ਦਿੜ੍ਹਬਾ ਵੱਲੋਂ ਓਐਸਡੀ ਤਪਿੰਦਰ ਸਿੰਘ ਸੋਹੀ ਨੇ ਸ਼ਹੀਦ ਦੀ ਦੇਹ ’ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ।

ਸ਼ਹੀਦ ਦੇ ਪਰਿਵਾਰ ਦੀ ਹੋਵੇਗੀ ਹਰ ਸੰਭਵ ਮੱਦਦ

ਗੁਰਮੇਲ ਸਿੰਘ ਘਰਾਚੋਂ ਨੇ ਸ਼ਹੀਦ ਦੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਅਤੇ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹੀਦ ਦੇ ਸਨਮਾਨ ਅਤੇ ਸਤਿਕਾਰ ਵਜੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ।

ਸਰਕਾਰੀ ਸਨਮਾਨਾਂ ਨਾਲ ਮਿ੍ਰਤਕ ਦੇਹ ਪੁੱਜੀ ਪਿੰਡ

ਇਸ ਤੋਂ ਪਹਿਲਾਂ ਬੀਤੇ ਦਿਨ ਬੁੱਧਵਾਰ ਨੂੰ ਕਾਰਗਿਲ ਤੋਂ ਸ਼ਹੀਦ ਪਰਮਿੰਦਰ ਸਿੰਘ ਦੀ ਮਿ੍ਰਤਕ ਦੇਹ ਨੂੰ ਇੱਕ ਵੱਡੇ ਕਾਫ਼ਲੇ ਨਾਲ ਪਿੰਡ ਛਾਜਲੀ ਵਿਖੇ ਲਿਆਂਦਾ ਗਿਆ। ਪਰਿਵਾਰ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਪਰਮਿੰਦਰ ਸਿੰਘ ਦੀ ਮੌਤ ਕਾਰਨ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ,ਅੱਜ ਪੂਰੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਸਹੀਦ ਪਰਮਿੰਦਰ ਸਿੰਘ ਦੀ ਚਿਖਾ ਨੂੰ ਅਗਨੀ ਸਹੀਦ ਦੇ ਪਿਤਾ ਗੁਰਜੀਤ ਸਿੰਘ ਨੇ ਦਿੱਤੀ। ਇਸ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਫੌਜ ਦੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਫੌਜੀ ਅਧਿਕਾਰੀਆਂ ਨੇ ਵੀ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ।

Martyr

ਇੰਜ ਹੋਈਆਂ ਸ਼ਰਧਾਂਜਲੀਆਂ ਭੇਂਟ | Martyr

ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਾਵਰ, ਐਸ.ਡੀ.ਐਮ ਸੁਨਾਮ ਰਾਜੇਸ ਸਰਮਾ, ਐਸ.ਪੀ. ਰਾਕੇਸ ਸ਼ਰਮਾ, ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਫੌਜ ਦੇ ਸੁਪਰਡੈਂਟ ਹਰਜੀਤ ਸਿੰਘ ਦਿਉਲ, ਸੂਬੇਦਾਰ ਬੂਟਾ ਸਿੰਘ ਨੇ ਵੀ ਰੀਥਾਂ ਰੱਖੀਆਂ।ਇਸ ਮੌਕੇ ਪ੍ਰੀਤਮ ਸਿੰਘ ਪੀਤੂ ਨਗਰ ਟਰੱਸਟ ਚੇਅਰਮੈਨ, ਪਿੰਡ ਦੀ ਸਰਪੰਚ ਪਰਮਿੰਦਰ ਕੌਰ,ਰਣਜੀਤ ਸਿੰਘ ਇੰਸਾਂ ਫੌਜੀ,ਜੱਗਾ ਸਿੰਘ ਰੀਟਾਇਡ ਸੂਬੇਦਾਰ,ਹਮੀਰ ਸਿੰਘ ਰੀਟਾਇਡ ਸੂਬੇਦਾਰ, ਵਿਕਰਮ ਸਿੰਘ ਵਿੱਕੀ ਅਕਾਲੀ ਆਗੂ, ਨਿਸਾਨ ਸਿੰਘ ਬੀਕੇਓ, ਡਾਕਟਰ ਸਤਿਗੁਰ ਸਿੰਘ ਜ਼ਿਲ੍ਹਾ ਪ੍ਰੀਸਦ ਮੈਂਬਰ ਛਾਜਲੀ ,ਇੰਦਰਜੀਤ ਸਿੰਘ ਧਾਲੀਵਾਲ ਸਰਪੰਚ ਯੂਨੀਅਨ ਮੀਤ ਪ੍ਰਧਾਨ,

ਤੇਜਾ ਸਿੰਘ ਕਮਾਲਪੁਰ, ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਸੰਦੀਪ ਸਿੰਘ ਇੰਸਾਂ, ਸੁਖਮੀਤ ਸਿੰਘ ਇੰਸਾਂ, ਹਰਪ੍ਰੀਤ ਸਿੰਘ ਇੰਸਾਂ ਨੰਬਰਦਾਰ,ਪਿਰਤਪਾਲ ਸਿੰਘ ਪੰਚ, ਜੱਗੀ ਸਿੰਘ ਪੂਨੀਆਂ ਪੰਚ,ਫ਼ੌਜ ਦੇ ਅਧਿਕਾਰੀਆਂ ਨੇ ਸ਼ਹੀਦ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ ਸ਼ਹੀਦ ਦੇ ਪਿਤਾ ਗੁਰਜੀਤ ਸਿੰਘ ਨੂੰ ਸੌਂਪਿਆ। ਪ੍ਰਸ਼ਾਸਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਦੀ ਅਹਿਮ ਸ਼ਖ਼ਸੀਅਤਾਂ ਤੋਂ ਇਲਾਵਾ, ਵੱਡੀ ਗਿਣਤੀ ‘ਚ ਪੁੱਜੇ ਆਮ ਲੋਕਾਂ ਨੇ ਸ਼ਹੀਦ ਪਰਵਿੰਦਰ ਸਿੰਘ ਅਮਰ ਰਹੇ‘ ਦੇ ਨਾਅਰੇ ਲਾਉਂਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।

Martyr