ਵੱਡੀ ਗਿਣਤੀ ’ਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

Punjab Police
ਪਟਿਆਲਾ : ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ।

ਪਟਿਆਲਾ ਜ਼ਿਲ੍ਹੇ ’ਚੋਂ 537, ਸੰਗਰੂਰ ਜ਼ਿਲ੍ਹੇ ’ਚੋਂ 188, ਬਰਨਾਲਾ ਜ਼ਿਲ੍ਹੇ ’ਚੋਂ 118 ਤੇ ਮਲੇਰਕੋਟਰਲਾ ਜ਼ਿਲ੍ਹੇ ’ਚੋਂ 73 ਪੁਲਿਸ ਕਰਮਚਾਰੀਆਂ ਦੇ ਕੀਤੇ ਤਬਦਾਲੇ (Punjab Police)

  • ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ ਦੇ ਐਸ.ਐਸ.ਪੀਜ਼ ਨਾਲ ਕੀਤੀ ਬੈਠਕ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਰੇਂਜ ਅਧੀਨ ਆਉਦੇ ਵੱਡੀ ਗਿਣਤੀ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲੇ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ ਕੀਤੇ ਗਏ ਹਨ। ਨਸ਼ਿਆਂ ਦੀ ਰੋਕਥਾਮ ਅਤੇ ਪੁਲਿਸ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਪਟਿਆਲਾ ਰੇਂਜ ਦੇ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਐਸ.ਐਸ.ਪੀਜ਼ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਪੁਲਿਸ ਕਰਮਚਾਰੀਆਂ ਨੂੰ ਚੌਕਸ ਕਰਨ ਅਤੇ ਪੁਲਿਸ ਕੰਮਕਾਜ ਨੂੰ ਦਰੁਸਤ ਕਰਨ ਲਈ ਪ੍ਰਬੰਧਕੀ ਅਧਾਰ ’ਤੇ ਪੰਜਾਬ ਪੁਲਿਸ ਰੂਲਜ਼ ਅਤੇ ਡੀ.ਜੀ.ਪੀ. ਪੰਜਾਬ ਦੇ ਦਫ਼ਤਰ ਵੱਲੋਂ ਜਾਰੀ ਤਬਾਦਲਾ ਨੀਤੀ ਅਨੁਸਾਰ ਸਿਪਾਹੀ ਰੈਂਕ ਤੋ ਇੰਸਪੈਕਟਰ ਰੈਂਕ ਦੇ ਸਮੂਹ ਕਰਮਚਾਰੀਆਂ ਦੀਆਂ ਬਦਲੀਆਂ/ਤਾਇਨਾਤੀਆ ਕੀਤੀਆਂ ਜਾਣ ਅਤੇ ਕਿਸੇ ਵੀ ਰੈਂਕ ਦਾ ਪੁਲਿਸ ਕਰਮਚਾਰੀ ਅਤੇ ਪੰਜਾਬ ਹੋਮਗਾਰਡ ਦੇ ਜਵਾਨਾਂ ਨੂੰ ਆਪਣੀ ਰਿਹਾਇਸ਼ੀ ਸਬ ਡਵੀਜ਼ਨ ਵਿੱਚ ਤਾਇਨਾਤ ਨਹੀਂ ਕੀਤਾ ਜਾਵੇਗਾ। Punjab Police

ਪਟਿਆਲਾ ਰੇਂਜ ਅਧੀਨ ਆਉਂਦੇ ਐਸ.ਐਸ.ਪੀਜ਼ ਵੱਲੋਂ ਵੱਡਾ ਫੇਰ ਬਦਲ

ਜਿਸ ਦੇ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਐਸ.ਐਸ.ਪੀਜ਼ ਵੱਲੋਂ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਭਾਰੀ ਫੇਰ ਬਦਲ ਕੀਤਾ ਗਿਆ ਹੈ। ਜਿਸ ਵਿੱਚ ਕੁੱਲ 916 ਸਿਪਾਹੀ ਤੋਂ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ, ਜਿਸ ਵਿੱਚ ਐਸ.ਐਸ.ਪੀ. ਪਟਿਆਲਾ ਵੱਲੋਂ 537, ਐਸ.ਐਸ.ਪੀ. ਸੰਗਰੂਰ ਵੱਲੋਂ 188, ਐਸ.ਐਸ.ਪੀ ਬਰਨਾਲਾ ਵੱਲੋਂ 118 ਅਤੇ ਐਸ.ਐਸ.ਪੀ., ਮਲੇਰਕੋਟਲਾ ਵੱਲੋਂ 73 ਪੁਲਿਸ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਇਸ ਤੋਂ ਇਲਾਵਾ ਤਬਾਦਲਾ ਨੀਤੀ ਤਹਿਤ ਕਵਰ ਹੁੰਦੇ ਸਹਾਇਕ ਥਾਣੇਦਾਰ ਤੋਂ ਇੰਸਪੈਕਟਰ ਰੈਂਕ ਦੇ ਕਰਮਚਾਰੀਆਂ ਦੀਆਂ ਪਟਿਆਲਾ ਰੇਂਜ ਦੇ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿੱਚ ਬਦਲੀਆਂ ਵੀ ਕੀਤੀਆਂ ਗਈਆਂ ਹਨ। ਇੱਥੇ ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਮਾਣਯੋਗ ਚੋਣ ਕਮਿਸ਼ਨ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਅਨੁਸਾਰ ਐਸ.ਆਈ. ਅਤੇ ਇੰਸਪੈਕਟਰ ਰੈਂਕ ਦੇ ਕਰਮਚਾਰੀਆਂ ਨੂੰ ਜਿਨ੍ਹਾਂ ਦੀ ਇੱਕ ਜ਼ਿਲ੍ਹੇ ਵਿੱਚ ਤਿੰਨ ਸਾਲ ਅਰਸਾ ਦੀ ਸਰਵਿਸ ਅਤੇ ਰਿਹਾਇਸ਼ੀ ਜ਼ਿਲ੍ਹਾ ਹੋਣ ਕਰਕੇ ਪਟਿਆਲਾ ਰੇਂਜ ਦੇ ਦੂਜੇ ਜ਼ਿਲ੍ਹਿਆਂ ਵਿੱਚ ਤਬਾਦਲਾ ਕਰ ਦਿੱਤਾ ਗਿਆ ਸੀ।

ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾਵੇ ਸਖਤ ਕਾਰਵਾਈ : ਹਰਚਰਨ ਸਿੰਘ ਭੁੱਲਰ

ਡੀ.ਆਈ.ਜੀ. ਪਟਿਆਲਾ ਰੇਂਜ ਪਟਿਆਲਾ ਵੱਲੋਂ ਆਪਣੇ ਅਧੀਨ ਆਉਂਦੇ ਸਾਰੇ ਐਸ.ਐਸ.ਪੀਜ਼, ਐਸ.ਪੀ. ਅਤੇ ਡੀ.ਐਸ.ਪੀਜ਼ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਖ਼ਿਲਾਫ਼ ਜ਼ੀਰੋ-ਟੋਲਰੇਂਸ ਨੀਤੀ ਨੂੰ ਅਪਣਾਉਂਦਿਆਂ ਠੋਸ ਕਾਰਜ ਪ੍ਰਣਾਲੀ ਤਿਆਰ ਕੀਤੀ ਜਾਵੇ। ਜਿਸ ਤਹਿਤ ਡਰੱਗ ਹਾਟਸਪਾਟ ’ਤੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਅਤੇ ਛਾਪੇਮਾਰੀ/ਰੇਡਾ ਕਰਕੇ ਆਦਤਾਨ ਅਪਰਾਧੀਆਂ ਦੀ ਅਚਨਚੇਤ ਚੈਕਿੰਗ ਅਤੇ ਯੋਜਨਾਬੱਧ ਤਰੀਕੇ ਨਾਲ ਉਪਰੇਸ਼ਨ ਕੀਤੇ ਜਾਣ ਅਤੇ ਨਸ਼ਾ ਸਮਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਸਰੋਤ ਅਤੇ ਖਪਤਕਾਰਾਂ ਨੂੰ ਵੀ ਜ਼ਾਬਤੇ ਅਨੁਸਾਰ ਗ੍ਰਿਫ਼ਤਾਰ ਕੀਤਾ ਜਾਵੇ।

ਅਧਿਕਾਰੀਆਂ ਨੂੰ ਵੱਡੇ ਸਮਗਲਰਾਂ ਦੀ ਪਹਿਚਾਣ ਕਰਨ ਅਤੇ ਸਪਲਾਈ ਚੈਨ ਤੋੜਨ ਲਈ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਹਨਾਂ ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 68 ਐਫ ਦੀ ਵੱਧ ਵੱਧ ਤੋਂ ਵਰਤੋਂ ਕਰਨ ਲਈ ਕਿਹਾ ਤਾਂ ਜੋ ਨਸ਼ਾ ਸਮਗਲਰਾਂ ਦੁਆਰਾ ਗੈਰ ਕਾਨੂੰਨੀ ਤਰੀਕੇ ਨਾਲ ਹਾਸਲ ਕੀਤੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਸਕਣ। Punjab Police

LEAVE A REPLY

Please enter your comment!
Please enter your name here