ਸਲਾਬਤਪੁਰਾ ਵਿਖੇ ਪੁੱਜੀ ਵੱਡੀ ਗਿਣਤੀ ਸਾਧ ਸੰਗਤ

Salabatpura

Salabatpura ਵਿਸ਼ਾਲ ਕੰਟੀਨ ਦਾ ਉਦਘਾਟਨ

(ਗੁਰਪ੍ਰੀਤ ਸਿੰਘ) ਸਲਾਬਤਪੁਰਾ। ਪੰਜਾਬ ਦੇ ਵੱਖ ਵੱਖ ਬਲਾਕਾਂ ਦੀ ਸਾਧ-ਸੰਗਤ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਰਾਜਗੜ੍ਹ (ਸਲਾਬਤਪੁਰਾ) Salabatpura ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਅਨਮੋਲ ਬਚਨਾਂ ਦਾ ਲਾਹਾ ਖੱਟਿਆ। ਆਨਲਾਈਨ ਗੁਰੂਕੁਲ ਪ੍ਰੋਗਰਾਮ ਤਹਿਤ ਪੂਜਨੀਕ ਗੁੁਰੂ ਜੀ ਬਰਨਾਵਾ (ਉੱਤਰ ਪ੍ਰਦੇਸ਼) ਤੋਂ ਦੇਸ਼-ਵਿਦੇਸ਼ ਦੀ ਸਾਧ-ਸੰਗਤ ਨਾਲ ਰੂ-ਬ-ਰੂ ਹੋਏ ਤੇ ਵੱਡੀ ਗਿਣਤੀ ਵਿੱਚ ਪੁੱਜੀ ਸਾਧ ਸੰਗਤ ਨੂੰ ਨਾਮ ਦੀ ਅਨਮੋਲ ਦਾਤ ਵੀ ਬਖਸ਼ਿਸ਼ ਕੀਤੀ।

ਅੱਜ ਸਲਾਬਤਪੁਰਾ ਵਿਖੇ ਪੰਡਾਲ ਨੂੰ ਸੁਚੱਜੇ ਢੰਗ ਨਾਲ ਸਜਾਇਆ ਗਿਆ ਸੀ। ਜਿਸ ਦੀਆਂ ਤਿਆਰੀਆਂ ਵਿਚ ਸੇਵਾਦਾਰ ਪਿਛਲੇ ਦੋ ਦਿਨਾਂ ਤੋਂ ਜੁਟੇ ਹੋਏ ਸਨ। ਇਸ ਦੌਰਾਨ ਪੂਜਨੀਕ ਗੁਰੂ ਜੀ ਨੇ ਸਲਾਬਤਪੁਰਾ ‘ਚ ਆਨਲਾਈਨ ਹਜ਼ਾਰਾਂ ਲੋਕਾਂ ਦਾ ਨਸ਼ਾ ਤੇ ਸਮਾਜਿਕ ਬੁਰਾਈਆਂ ਛੁਡਵਾ ਕੇ ਉਨ੍ਹਾਂ ਨੂੰ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਦਾਨ ਕੀਤੀ। ਜਿਉਂ ਹੀ ਪੂਜਨੀਕ ਗੁਰੂ ਜੀ ਆਨਲਾਈਨ ਗੁਰੂਕੁਲ ਰਾਹੀਂ ਲਾਈਵ ਹੋਏ ਤਾਂ ਸਾਧ-ਸੰਗਤ ਵਿੱਚ ਇੱਕ ਵੱਖਰਾ ਉਤਸ਼ਾਹ ਦੇਖਣ ਨੂੰ ਮਿਲਿਆ। ਸਲਾਬਤਪੁਰਾ ਵਿਖੇ ਇਕ ਵੱਖਰਾ ਨਜ਼ਾਰਾ ਵੇਖਣ ਨੂੰ ਮਿਲਿਆ ਜਦੋਂ ਭੈਣਾਂ ਰਿਵਾਇਤੀ ਪਹਿਰਾਵੇ ਅਨੁਸਾਰ ਸੱਜ ਕੇ ਜਾਗੋ ਸਿਰਾਂ ’ਤੇ ਰੱਖ ਕੇ ਨੱਚ ਕੇ ਖੁਸ਼ੀ ਮਨਾ ਰਹੀਆਂ ਸਨ ਅਤੇ ਸਟੇਜ ’ਤੇ ਰੰਗੋਲੀ ਨਾਲ ਵੈਲਕਮ ਐਮਐਸਜੀ ਲਿਖਿਆ ਹਰ ਇੱਕ ਦਾ ਮਨ ਮੋਹ ਰਿਹਾ ਸੀ।

ਇਸ ਦੌਰਾਨ ਸਾਧ ਸੰਗਤ ਵੱਲੋਂ ਪੰਡਾਲ ਵਿਚ ਮਿੱਟੀ ਦੇ ਭਾਂਡੇ ਬਣਾਉਣ ਵਾਲਾ ਚੱਕ ਲਾਇਆ ਹੋਇਆ ਸੀ ਜਿਸ ਉਪਰ ਪ੍ਰੇਮੀਆਂ ਵੱਲੋਂ ਰਵਾਇਤੀ ਢੰਗ ਨਾਲ ਮਿੱਟੀ ਦੇ ਭਾਂਡੇ ਬਣਾਏ ਜਾ ਰਹੇ ਸੀ ਇਸ ਤੋਂ ਇਲਾਵਾ ਰੰਗੋਲੀ ਨਾਲ ਪਾਣੀ ਦੀ ਬੱਚਤ ਤੇ ਡਰੱਗ ਤੋਂ ਬਚਾਅ ਬਾਰੇ ਸਲੋਗਨ ਲਿਖੇ ਹੋਏ ਸਨ। ਇਸ ਤੋਂ ਇਲਾਵਾ ਅੱਜ ਹਜ਼ੂਰ ਪਿਤਾ ਜੀ ਵੱਲੋਂ ਵਿਸ਼ਾਲ ਕੰਟੀਨ ਦਾ ਉਦਘਾਟਨ ਵੀ ਕੀਤਾ ਜਾ ਰਿਹਾ ਰਿਹਾ ਹੈ, ਇਹ ਕੰਟੀਨ ਆਪਣੇ ਆਪ ਵਿਚ ਇਲਾਕੇ ਦੀ ਸਭ ਤੋਂ ਵੱਡੀ ਕੰਟੀਨ ਹੈ ਜਿਸ ਵਿਚ ਛੋਟੀਆਂ ਪਾਰਟੀਆਂ ਕਰਨ ਤੋਂ ਇਲਾਵਾ ਇੰਡੀਅਨ, ਚਾਈ ਨੀਜ ਫ਼ੂਡ ਤਿਆਰ ਹੋਵੇਗਾ ਤੇ ਡੇਰੇ ਵੱਲੋਂ ਤਿਆਰ ਮਿਠਾਈਆਂ ਵਿਸ਼ੇਸ਼ ਤੌਰ ਤੇ ਤਿਆਰ ਹੋਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ