Punjab BJP: (ਨਰੇਸ਼ ਕੁਮਾਰ) ਸੰਗਰੂਰ। ਅੱਜ ਸੰਗਰੂਰ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸੰਗਰੂਰ ਸ਼ਹਿਰ ਦੇ ਅਮਰ ਬਸਤੀ ਵਿਖੇ ਪ੍ਰਿੰਸੀਪਲ ਮੰਜੁਲਾ ਸ਼ਰਮਾ ਜ਼ਿਲ੍ਹਾ ਪ੍ਰਧਾਨ ਮਹਿਲਾ ਮੋਰਚਾ ਸੰਗਰੂਰ-1 ਦੀ ਮਿਹਨਤ ਸਦਕਾ ਵੱਡੀ ਗਿਣਤੀ ਵਿਚ ਮਹਿਲਾਵਾਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਈਆਂ।
ਇਹ ਵੀ ਪੜ੍ਹੋ: Faridkot Murder News: ਭਰਾ ਨੇ ਜ਼ਮੀਨੀ ਵਿਵਾਦ ਕਾਰਨ ਭੈਣ ਤੇ ਜੀਜੇ ਦਾ ਕੀਤਾ ਕਤਲ
ਇਸ ਦੌਰਾਨ ਉਹਨਾਂ ਨਾਲ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਮੈਂ ਵਿਸ਼ਵਾਸ ਦਿਵਾਉਂਦੀ ਹਾਂ ਕਿ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਪਾਰਟੀ ਵਿਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ ਅਤੇ ਸੰਦੀਪ ਕੁਮਾਰ ਰਾਜੂ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ। Punjab BJP
