ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab News) ਵੱਲੋਂ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤਹਿਤ 300 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਮੁਹਿੰਮ 28 ਜ਼ਿਲ੍ਹਿਆਂ ਵਿੱੱਚ ਚਲਾਈ ਗਈ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐੱਸਐੱਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ’ਤੇ ਲੋੜੀਂਦੀ ਗਿਣਤੀ ’ਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗਿ੍ਰਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਤੋਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ। (Punjab News)
ਉਨ੍ਹਾਂ ਕਿਹਾ ਕਿ ਸ਼ੱਕੀ ਥਾਵਾਂ ’ਤੇ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ ਦੀਆਂ ਲਗਭਗ 100 ਪਾਰਟੀਆਂ, ਜਿਨ੍ਹਾਂ ’ਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 300 ਤੋਂ ਵੱਧ ਘਰਾਂ ਅਤੇ ਹੋਰ ਪਨਾਹਗਾਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।