ਜਾਇਦਾਦ ਦੇ ਵਿਵਾਦ ਤੋਂ ਪ੍ਰੇਸ਼ਾਨ ਸੀ, ਸੁਸਾਈਡ ਨੋਟ ਮਿਲਿਆ, ਸੱਤ ‘ਤੇ ਮਾਮਲਾ ਦਰਜ
Suicide: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਇਕ ਵਿਅਕਤੀ ਅਤੇ ਉਸ ਦੀ ਮਹਿਲਾ ਸਾਥੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਦੋਵੇਂ ਇੱਥੋਂ ਦੇ ਕੱਚਾ ਪੱਹਾ ਇਲਾਕੇ ਵਿੱਚ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਹੋਰ ਵਿਅਕਤੀ ਨਾਲ ਜਾਇਦਾਦ ਦਾ ਝਗੜਾ ਚੱਲ ਰਿਹਾ ਸੀ। ਪੁਲਿਸ ਦੇ ਹੱਥ ਇਕ ਸੁਸਾਈਡ ਨੋਟ ਵੀ ਲੱਗਿਆ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ 7 ਦੋਸ਼ੀਆਂ ਖਿਲਾਫ ਮਰਨ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ:Yudh Nashe Virudh: ਨਸ਼ੇ ਦੀਆਂ ਦਵਾਈਆਂ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸਿਵਲ ਸਰਜਨ
ਐਸਐਚਓ ਪ੍ਰਤੀਕ ਜਿੰਦਲ ਅਤੇ ਚੌਕੀ ਇੰਚਾਰਜ ਮਿੱਠੂ ਰਾਮ ਨੇ ਦੱਸਿਆ ਕਿ ਹਾਲ ਹੀ ਵਿੱਚ ਗਗਨਦੀਪ ਗੋਇਲ (32) ਆਪਣੀ ਸਾਥਣ ਕੋਮਲ ਗਰਗ (23) ਨਾਲ ਇੱਥੋਂ ਦੇ ਕੱਚਾ ਪਹਾ ਇਲਾਕੇ ਵਿੱਚ ਰਹਿੰਦਾ ਸੀ। ਬੁੱਧਵਾਰ ਰਾਤ ਨੂੰ ਦੋਵਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਸੁਨਾਮ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਜਿੱਥੇ ਦੋਵਾਂ ਦੀ ਮੌਤ ਹੋ ਗਈ। ਉਸ ਕੋਲੋਂ ਮਿਲੇ ਸੁਸਾਈਡ ਨੋਟ ਦੇ ਆਧਾਰ ‘ਤੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੁਸਾਈਡ ਨੋਟ ‘ਚ ਮ੍ਰਿਤਕ ਨੇ ਦੋਸ਼ ਲਗਾਇਆ ਹੈ ਕਿ ਕੁਝ ਲੋਕਾਂ ਨੇ ਜ਼ਬਰਦਸਤੀ ਉਸ ਦੀ ਜਾਇਦਾਦ ਉਨ੍ਹਾਂ ਦੇ ਨਾਂ ਕਰਵਾ ਦਿੱਤੀ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। Suicide