ਜਿੱਤ ਦੀ ਖ਼ੁਸ਼ੀ ’ਚ ਜਸ਼ਨ ਮਨਾਉਂਦੇ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ

Manoj photo-01

ਜਿੱਤ ਦੀ ਖ਼ੁਸ਼ੀ ’ਚ ਜਸ਼ਨ ਮਨਾਉਂਦੇ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ

(ਮਨੋਜ) ਬਾਦਸ਼ਾਹਪੁਰ, ਘੱਗਾ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਜਿੱਤ ਦੀ ਖ਼ੁਸ਼ੀ ਵਿੱਚ ਜਸ਼ਨ ਮਨਾਉਂਦੇ ਹੋਏ ਇੱਕ ਵਿਅਕਤੀ ਦੀ ਹਰਟ ਅਟੈਕ ਨਾਲ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਗੁਰਦਿਆਲਪੁਰਾ ਦੀ ਸਰਪੰਚ ਦੇ ਪਤੀ ਬੂਟਾ ਸਿੰਘ ਨੇ ਦੱਸਿਆ ਕਿ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਬਾਜ਼ੀਗਰ ਦੇ ਸੀਟ ਜਿੱਤਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਖੁਸ਼ੀ ਵਿਚ ਹਮੀਰ ਸਿੰਘ (57) ਵਾਸੀ ਗੁਰਦਿਆਲਪੁਰਾ ਪਿੰਡ ਅੰਦਰ ਹੀ ਜਸ਼ਨ ਮਨਾਉਂਦੇ ਹੋਏ ਖੁਸ਼ੀ ਵਿੱਚ ਢੋਲ ਦੀ ਥਾਪ ’ਤੇ ਭੰਗੜੇ ਪਾ ਰਿਹਾ ਸੀ ਤਾਂ ਅਚਾਨਕ ਛਾਤੀ ਵਿੱਚ ਤੇਜ਼ ਦਰਦ ਹੋਣ ਕਾਰਨ ਉਨ੍ਹਾਂ ਨੂੰ ਨੇੜੇ ਦੇ ਕਲੀਨਿਕ ਵਿੱਚ ਲਿਜਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here