ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਸਬੰਧੀ ਕੈਬਨਿਟ ਮੰਤਰੀ ਨਾਲ ਕੀਤੀ ਮੀਟਿੰਗ

Sunam News
ਸੁਨਾਮ: ਕੈਬਨਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਕਰਨ ਸਮੇਂ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦੇ।

ਅਮਨ ਅਰੋੜਾ ਨੇ ਪੁਲਿਸ ਪ੍ਰਸ਼ਾਸ਼ਨ ਨੂੰ ਪੁਲਿਸ ਗਸ਼ਤ ਵਧਾਉਣ ਲਈ ਆਖਿਆ | Sunam News

  • ਵਫਦ ਵੱਲੋਂ ਮਾੜੇ ਅਨਸਰਾਂ ਨੂੰ ਤੁਰੰਤ ਕਾਬੂ ਕਰਨ ਦੀ ਮੰਗ ਕੀਤੀ  | Sunam News

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸ਼ਹਿਰ ਵਿੱਚ ਆਏ ਦਿਨ ਵਾਪਰ ਰਹੀਆਂ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦੇ ਹੋਏ ਸ਼ਹਿਰ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਦੇ ਵਫਦ ਵੱਲੋਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨਾਲ ਉਹਨਾਂ ਦੇ ਦਫਤਰ ਵਿਖੇ ਪੁਲਿਸ ਪ੍ਰਸ਼ਾਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਸ਼ਾਮਲ ਕੈਬਨਿਟ ਮੰਤਰੀ ਅਮਨ ਅਰੋੜਾ, ਡੀ.ਐਸ.ਪੀ. ਭਰਪੂਰ ਸਿੰਘ ਨੂੰ ਇਸ ਵਫਦ ਦੀ ਅਗਵਾਈ ਕਰ ਰਹੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਯੂਨਿਟ ਇਕਾਈ ਦੇ ਪ੍ਰਧਾਨ ਪਵਨ ਗੁੱਜਰਾਂ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਮਾੜੇ ਅਨਸਰਾਂ ਵੱਲੋਂ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਵਪਾਰੀਆਂ ਅਤੇ ਆਮ ਸ਼ਹਿਰੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਸਮੇਂ ਵਫਦ ਵੱਲੋਂ ਇਹਨਾਂ ਮਾੜੇ ਅਨਸਰਾਂ ਨੂੰ ਤੁਰੰਤ ਕਾਬੂ ਕਰਨ ਦੀ ਮੰਗ ਕੀਤੀ ਅਤੇ ਨਾਲ ਹੀ ਖਾਸ ਕਰਕੇ ਸ਼ਾਮ ਸਮੇਂ ਪੁਲਿਸ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ ਤਾਂ ਜੋ ਵਪਾਰੀ ਵਰਗ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣਾ ਕਾਰੋਬਾਰ ਕਰ ਸਕੇ। (Sunam News)

LPG Gas E-KYC : ਖੁਸ਼ਖਬਰੀ… ਰਸੋਈ ਗੈਸ ਸਬੰਧੀ ਆਈ ਵੱਡੀ ਅਪਡੇਟ

ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਫਦ ਨੂੰ ਭਰੋਸਾ ਦਿੰਦਿਆਂ ਮੌਕੇ ਤੇ ਮੌਜੂਦ ਡੀ.ਐਸ.ਪੀ. ਭਰਪੂਰ ਸਿੰਘ ਨੂੰ ਆਖਿਆ ਕਿ ਇਹਨਾਂ ਅਣਸੁਖਾਵੀ ਘਟਨਾਵਾਂ ਨਾਲ ਨਜਿੱਠਣ ਲਈ ਤੁਰੰਤ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਇਹਨਾਂ ਮਾੜੇ ਅਨਸਰਾਂ ਨੂੰ ਕਾਬੂ ਕਰਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਇਕਾਈ ਸਕੱਤਰ ਚੰਦਰ ਪ੍ਰਕਾਸ਼, ਦਿ ਰਿਟੇਲ ਕਰਿਆਨਾ ਮਰਚੈਂਟਸ ਐਸੋ. ਦੇ ਪ੍ਰਧਾਨ ਅਜੇ ਮਸਤਾਨੀ, ਯਸ਼ ਕੁਮਾਰ ਆਦਿ ਮੌਜੂਦ ਸਨ।