ਫੋਨ ’ਤੇ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਮੈਂਬਰ ਕਾਬੂ

Ransom
 ਬਠਿੰਡਾ : ਗ੍ਰਿਫ਼ਤਾਰ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਦੀਪਕ ਪਾਰੀਕ। ਤਸਵੀਰ : ਸੱਚ ਕਹੂੰ ਨਿਊਜ਼

ਫਿਰੌਤੀ ਨਾ ਦੇਣ ’ਤੇ ਪਰਿਵਾਰਕ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦੀ ਦਿੰਦੇ ਸਨ ਧਮਕੀ

(ਸੁਖਜੀਤ ਮਾਨ) ਬਠਿੰਡਾ। ਜ਼ਿਲ੍ਹਾ ਪੁਲਿਸ ਵੱਲੋਂ ਇੱਕ ਅਜਿਹੇ ਗਿਰੋਹ ਦੇ ਮੈਂਬਰ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ, ਜੋ ਫੋਨ ’ਤੇ ਧਮਕੀਆਂ ਦੇ ਕੇ ਫਿਰੌਤੀ ਮੰਗਦਾ ਸੀ। ਇਹ ਜਾਣਕਾਰੀ ਅੱਜ ਇੱਥੇ ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਐਸਪੀ (ਡੀ) ਅਜੈ ਗਾਂਧੀ, ਐਸਪੀ (ਸਿਟੀ) ਨਰਿੰਦਰ ਸਿੰਘ, ਡੀਐਸਪੀ ਸਿਟੀ-2 ਸਰਵਜੀਤ ਸਿੰਘ ਦੀ ਅਗਵਾਈ ਵਿੱਚ ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ-2 ਅਤੇ ਥਾਣਾ ਕੋਤਵਾਲੀ ਬਠਿੰਡਾ ਦੀ ਪੁਲਿਸ ਪਾਰਟੀ ਵੱਲੋਂ ਕਾਰੋਬਾਰੀ ਲੋਕਾਂ ਨੂੰ ਫੋਨ ਕਰਕੇ ਫਿਰੋਤੀਆ ਦੀ ਮੰਗ ਕਰਨ ਵਾਲੇ ਅਤੇ ਫਿਰੋਤੀ ਨਾ ਦੇਣ ਦੀ ਸੂਰਤ ਵਿੱਚ ਕਾਰੋਬਾਰੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇੱਕ ਵਿਅਕਤੀ ਕਾਬੂ ਕਰਕੇ ਸਫਲਤਾ ਹਾਸਲ ਕੀਤੀ ਹੈ। Ransom

30 ਲੱਖ ਰੁਪਏ ਦੀ ਮੰਗੀ ਫਿਰੌਤੀ

ਉਹਨਾਂ ਦੱਸਿਆ ਕਿ 14 ਜੁਲਾਈ ਨੂੰ ਇੱਕ ਵਿਅਕਤੀ ਨੂੰ ਕਿਸੇ ਨਾਮਲੂਮ ਵਿਅਕਤੀ ਵੱਲੋਂ ਧਮਕੀ ਭਰੀ ਕਾਲ ਆਈ ਅਤੇ 30 ਲੱਖ ਰੁਪਏ ਦੀ ਫਿਰੌਤੀ ਦੇਣ ਨੂੰ ਕਿਹਾ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਕਾਲਾਂ ਆਈਆਂ ਸਨ। ਮੁਦੱਈ ਵੱਲੋਂ ਇਸ ਬਾਰੇ ਤੁਰੰਤ ਬਠਿੰਡਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਤੋਂ ਇਲਾਵਾ ਇੱਕ ਹੋਰ ਵਿਅਕਤੀ ਜੋ ਕਿ ਬਠਿੰਡਾ ਸ਼ਹਿਰ ਦਾ ਹੀ ਵਸਨੀਕ ਹੈ, ਉਸ ਕੋਲ 10 ਲੱਖ ਰੁਪਏ ਦੀ ਫਿਰੌਤੀ ਦੇਣ ਸਬੰਧੀ ਧਮਕੀ ਭਰੀ ਕਾਲ ਆਈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸਦੇ ਪਰਿਵਾਰਕ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਵੀ ਦਿੱਤੀ।

ਇਹ ਵੀ ਪੜ੍ਹੋ: ਖੇਤੀਬਾੜੀ ਵਿਭਾਗ ਵੱਲੋਂ ‘ਸ਼ੱਕੀ’ ਖਾਦ ਦਾ ਜ਼ਖੀਰਾ ਬਰਾਮਦ

ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਕੋਤਵਾਲੀ ਵਿਖੇ ਨਾਮਲੂਮ ਵਿਅਕਤੀ ਖਿਲਾਫ ਮੁੱਕਦਮਾ ਨੰਬਰ 87, ਧਾਰਾ 308 (4),351(3) ਬੀ.ਐੱਨ.ਐੱਸ ਥਾਣਾ ਕੋਤਵਾਲੀ ਵਿਖੇ ਦਰਜ ਕੀਤਾ ਗਿਆ ਅਤੇ ਮੁੱਕਦਮੇ ਵਿੱਚ ਮੁਲਜ਼ਮ ਦੀ ਤਲਾਸ਼ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ। ਮੁੱਕਦਮੇ ਦੀ ਤਫਤੀਸ਼ ਟੈਕਨੀਕਲ ਪਹਿਲੂਆਂ ਰਾਹੀਂ ਆਰੰਭ ਕੀਤੀ ਗਈ। ਤਫਤੀਸ਼ ਦੌਰਾਨ ਜਿਹੜੇ ਮੋਬਾਈਲ ਨੰਬਰ ਤੋਂ ਦੋਵਾਂ ਵਿਅਕਤੀਆਂ ਨੂੰ ਧਮਕੀ ਭਰੀਆਂ ਫਿਰੋਤੀ ਮੰਗਣ ਸਬੰਧੀ ਕਾਲ ਕੀਤੀ ਗਈ ਸੀ, ਉਹ ਇੱਕ ਹੀ ਮੋਬਾਈਲ ਨੰਬਰ ਤੋਂ ਕੀਤੀ ਗਈ ਸੀ। Ransom

Ransom
ਬਠਿੰਡਾ : ਗ੍ਰਿਫ਼ਤਾਰ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਦੀਪਕ ਪਾਰੀਕ। ਤਸਵੀਰ : ਸੱਚ ਕਹੂੰ ਨਿਊਜ਼

ਧਮਕੀ ਭਰੀ ਇਹ ਕਾਲ ਵਿਨੈ ਕੁਮਾਰ ਪੁੱਤਰ ਮੁਰਾਰੀ ਵਾਸੀ ਨਾਮਦੇਵ ਨਗਰ ਬਠਿੰਡਾ ਨੇ ਕੀਤੀ ਸੀ। ਵਿਨੈ ਕੁਮਾਰ ਨੂੰ ਫਿਰੋਤੀ ਕਾਲਾਂ ਕਰਕੇ ਧਮਕੀਆਂ ਦੇਣ ਲਈ ਵਰਤੇ ਜਾਂਦੇ ਮੋਬਾਈਲ ਫੋਨ ਸਮੇਤ ਸੰਤਪੁਰਾ ਰੋਡ ਫਲਾਈਓਵਰ ਬਰਿੱਜ ਦੇ ਹੇਠ ਬਣੇ ਟੈਕਸੀ ਯੂਨੀਅਨ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।