ਸਾਡੇ ਨਾਲ ਸ਼ਾਮਲ

Follow us

16.5 C
Chandigarh
Thursday, February 12, 2026
More
    Home Breaking News ਸੋਪੋਰ ‘...

    ਸੋਪੋਰ ‘ਚ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ

    ਸੋਪੋਰ ‘ਚ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ

    ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ‘ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਮੰਗਲਵਾਰ ਰਾਤ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਪੁਲਿਸ ਦੇ ਇੱਕ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ‘ਤੇ 22-ਰਾਸ਼ਟਰੀ ਰਾਈਫਲਜ਼, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਨੇ ਮੰਗਲਵਾਰ ਸਵੇਰੇ ਸੋਪੋਰ ਦੇ ਵਦੁਰਾ ਪਾਈਨ ‘ਚ ਸਾਂਝਾ ਤਲਾਸ਼ੀ ਅਭਿਆਨ ਚਲਾਇਆ। ਬਾਹਰ ਨਿੱਕਲਣ ਦੇ ਸਾਰੇ ਰਸਤਿਆਂ ਨੂੰ ਬੰਦ ਕਰਨ ਤੋਂ ਬਾਅਦ ਘਰ-ਘਰ ਤਲਾਸ਼ੀ ਅਭਿਆਨ ਚਲਾਇਆ ਗਿਆ। ਪੂਰਾ ਦਿਨ ਤਲਾਸ਼ੀ ਅਭਿਆਨ ਤੋਂ ਬਾਅਦ ਅੱਤਵਾਦੀਆਂ ਦੇ ਟਿਕਾਣੇ ਦਾ ਪਤਾ ਲੱਗਿਆ। ਅੱਤਵਾਦੀਆਂ ਵੱਲੋਂ ਗੋਲੀਆਂ ਚਲਾਉਣ ‘ਤੇ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਨਾਲ ਮੁਕਾਬਲੇ ਸ਼ੁਰੂ ਹੋ ਗਿਆ। ਉਹਨਾਂ ਕਿਹਾ ਕਿ ਮੰਗਲਵਾਰ ਦੇਰ ਰਾਤ ਅੱਤਵਾਦੀ ਮਾਰਿਆ ਗਿਆ। ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਕੀਤੇ ਗਏ। ਅਭਿਆਨ ਜਾਰੀ ਹੈ ਅਤੇ ਵਿਸ਼ੇਸ਼ ਜਾਣਕਾਰੀ ਦੀ ਉਡੀਕ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here