ਚੱਲਦੀ ਕਾਰ ਨੂੰ ਲੱਗੀ ਅੱਗ, ਚਾਲਕ ਦੀ ਕਾਰ ’ਚ ਜਿੰਦਾ ਸੜ ਕੇ ਮੌਤ

Car Caught Fire
ਬਰਨਾਲਾ : ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਸੜੀ ਕਾਰੀ। 

(ਗੁਰਪ੍ਰੀਤ ਸਿੰਘ) ਬਰਨਾਲਾ। ਮੋਗਾ ਰੋਡ ਉਪਰ ਇੱਕ ਅਲਟੋ ਕਾਰ ਨੂੰ ਅੱਗ ਲੱਗਣ ਕਾਰਨ ਕਾਰ ਚਾਲਕ ਦੀ ਜਿੰਦਾ ਸੜ ਕੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ਜਦੋਂ ਤੱਕ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਇਆ ਤਦ ਤੱਕ ਗੱਡੀ ਪੂਰੀ ਤਰ੍ਹਾਂ ਸੜ ਚੁੱਕੀ ਸੀ । Car Caught Fire

ਇਹ ਵੀ ਪੜ੍ਹੋ: ਅਚਾਨਕ ਡੀਜ਼ਲ ਟੈਂਕਰ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ 2 ਦੇ ਐਸਐਚਓ ਨਿਰਮਲਜੀਤ ਸਿੰਘ ਵੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ। ਐਸ.ਐਚ.ਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਬਠਿੰਡਾ ਹਾਈਵੇਅ ਤੋਂ ਮੋਗਾ ਰੋਡ ਤੇ ਇੱਕ ਚੱਲਦੀ ਅਲਟੋ ਕਾਰ ਨੂੰ ਰਾਸਤੇ ਵਿੱਚ ਅੱਗ ਲੱਗ ਗਈ ਹੈ ਅਤੇ ਉਨ੍ਹਾਂ ਦੇ ਪਹੁੰਚਣ ਤੱਕ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਵੀ ਅੱਗ ’ਤੇ ਕਾਬੂ ਪਾ ਰਹੇ ਸਨ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਕਾਰ ਚਾਲਕ ਨੂੰ ਗੱਡੀ ’ਚੋਂ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ ਤੇ ਉਸ ਦੀ ਗੱਡੀ ਵਿੱਚ ਸੜਨ ਕਾਰਨ ਮੌਤ ਹੋ ਗਈ, ਜਿਸ ਦੀ ਸਨਾਖਤ ਹਰਚਰਨ ਸਿੰਘ ਉਰਫ ਜਗਤਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦਰਾਜ਼ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਸੜ ਕੇ ਸੁਆਹ ਹੋਣ ਵਾਲੀ ਅਲਟੋ ਕਾਰ ਦਾ ਨੰਬਰ ਪੀਬੀ19 ਐਫ 1820 ਹੈ।

LEAVE A REPLY

Please enter your comment!
Please enter your name here