ਸਵਾਰੀਆਂ ਨਾਲ ਭਰੀ ਚੱਲਦੀ ਪ੍ਰਾਈਵੇਟ ਬੱਸ ਨੂੰ ਲੱਗੀ ਅੱਗ, ਮੱਚੀ ਹਾਹਾਕਾਰ

Fire ​

ਲੋਕਾਂ ਨੇ ਬੱਸ ਤੋਂ ਛਾਲ ਮਾਰ ਕੇ ਬਚਾਈ ਜਾਨ (Fire ​)

(ਗੁਰਪ੍ਰੀਤ ਸਿੰਘ) ਬਰਨਾਲਾ। ਬਰਨਾਲਾ ਦੇ ਸਥਾਨਕ ਬੱਸ ਸਟੈਂਡ ਤੋਂ ਥੋੜ੍ਹੀ ਦੂਰੀ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਬੱਸ ਵਿੱਚ ਮੌਜੂਦ ਸਵਾਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਬੱਸ ਵਿੱਚੋਂ ਛਾਲਾਂ ਮਾਰ ਦਿੱਤੀਆਂ। ਇਸ ਦੌਰਾਨ ਬੱਸ ‘ਚ ਮੌਜੂਦ ਸਵਾਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। (Fire ​)

ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਦੇਰ ਸ਼ਾਮ ਸਿੱਧੂ ਟਰਾਂਸਪੋਰਟ ਦੀ ਏ.ਸੀ.ਪ੍ਰਾਈਵੇਟ ਬੱਸ ਬਠਿੰਡਾ ਤੋਂ ਬਰਨਾਲਾ ਬੱਸ ਸਟੈਂਡ ਵੱਲ ਆ ਰਹੀ ਸੀ ਤਾਂ ਬੱਸ ਤੋਂ ਜਦੋਂ ਬੱਸ ਥੋੜੀ ਦੂਰੀ ‘ਤੇ ਸਥਿਤ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਗੁਰਦੁਆਰੇ ਨੇੜੇ ਪਹੁੰਚੀ ਤਾਂ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਮੁੱਖ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ‘ਚ ਬੱਸ ਬੁਰੀ ਤਰ੍ਹਾਂ ਨਾਲ ਸੜ ਗਈ।

ਇਹ ਵੀ ਪੜ੍ਹੋ : ਜਲੰਧਰ ਪ੍ਰੋਗਰਾਮ ’ਚ ਮੁੱਖ ਮੰਤਰੀ ਮਾਨ ਨੇ ਪੁਲਿਸ ਜਵਾਨਾਂ ਦੀ ਕੀਤੀ ਹੌਸਲਾ ਅਫ਼ਜ਼ਾਈ

ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਸਮੇਤ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਸਬੰਧੀ ਐਸ.ਡੀ.ਐਮ ਬਰਨਾਲਾ ਗੋਪਾਲ ਸਿੰਘ ਨੇ ਕਿਹਾ ਕਿ ਬੱਸ ਨੂੰ ਅੱਗ ਲੱਗਣਾ ਬਹੁਤ ਚਿੰਤਾ ਦਾ ਵਿਸ਼ਾ ਹੈ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਲੋਕਾਂ ਦੀ ਜਾਨ ਬਚ ਗਈ। ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵਿਭਾਗ ਦੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਬੱਸ ਨੂੰ ਅੱਗ ਲੱਗਣ ਦਾ ਮੁੱਖ ਕਾਰਨ ਕੀ ਸੀ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।