ਨਵਾਂ ਸ਼ਹਿਰ ਚ ਖੁੱਲ੍ਹੇਗਾ ਨਵਾਂ ਪਾਸਪੋਰਟ ਦਫ਼ਤਰ

ਚੰਡੀਗੜ੍ਹ (ਸੱਚ ਕਹੂੰ ਨਿਊਜ਼)| ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਦੁਆਬਾ ਖੇਤਰ ਦੇ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਨਵਾਂ ਸ਼ਹਿਰ ਵਿੱਚ ਇੱਕ ਹੋਰ ਪਾਸਪੋਰਟ ਦਫ਼ਤਰ ਖੋਲ੍ਹਣ ਦੀ ਕੀਤੀ ਅਪੀਲ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲੀ ਸੂਚੀ ਵਿੱਚ ਸ਼ਾਮਲ ਵਿਦੇਸ਼ ਵਸਦੇ ਸਿੱਖ ਨੌਜਵਾਨਾਂ ਦੇ ਮੁੱਦੇ ਨੂੰ ਵੀ ਵਿਚਾਰਨ ਦਾ ਭਰੋਸਾ ਦਿਵਾਇਆ ਹੈ।

ਦੋਵਾਂ ਆਗੂਆਂ ਵਿੱਚ ਇਸ ਮੁੱਦੇ ‘ਤੇ ਇਹ ਵਿਚਾਰ-ਵਟਾਂਦਰਾ ਉਸ ਵੇਲੇ ਹੋਇਆ ਜਦੋਂ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ੁਨਾਂ ਨੂੰ ਮਿਲਣ ਗਏ ਜਿਨਾਂ ਦਾ ਹਾਲ ਹੀ ਵਿੱਚ ਗੁਰਦਾ ਬਦਲਿਆ ਗਿਆ ਹੈ।ਇਕ ਸੰਖੇਪ ਸਿਸ਼ਟਾਚਾਰ ਮੀਟਿੰਗ ਦੌਰਾਨ ਸ੍ਰੀਮਤੀ ਸਵਰਾਜ ਨੇ ਮੁੱਖ ਮੰਤਰੀ ਵੱਲੋਂ ਉਠਾਏ ਗਏ ਇਕ ਮੁੱਦੇ ਦੇ ਸਬੰਧ ਵਿੱਚ ਵਿਦਸ਼ਾਂ ਵਿੱਚ ਵਸਦੇ ਪੰਜਾਬੀਆਂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਹਰ ਮਦਦ ਦੇਣ ਦਾ ਭਰੋਸਾ ਦਵਾਇਆ।

ਨਵਾਂਸ਼ਹਿਰ ਦਾ ਪਾਸਪੋਰਟ (passport) ਦਫਤਰ ਪਟਿਆਲਾ ਲਈ ਛੇਤੀ ਹੀ ਉਦਘਾਟਨ ਕੀਤਾ ਜਾਵੇਗਾ

ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵਾਂਸ਼ਹਿਰ ਦਾ ਪਾਸਪੋਰਟ ਦਫਤਰ ਪਟਿਆਲਾ ਲਈ ਹਾਲ ਹੀ ਵਿਚ ਮਨਜ਼ੂਰ ਕੀਤੇ ਪਾਸਪੋਰਟ ਦਫਤਰ ਤੋਂ ਵੱਖਰਾ ਹੋਵੇਗਾ ਜਿਸ ਨੂੰ ਛੇਤੀ ਹੀ ਸਥਾਪਤ ਕਰਕੇ ਉਦਘਾਟਨ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਜਾਂ ਫੁੱਟਪਾਊ ਕਾਰਵਾਈਆਂ ਵਿੱਚ ਕਥਿਤ ਸ਼ਮੂਲੀਅਤ ਲਈ ਕੇਂਦਰ ਸਰਕਾਰ ਦੀ ਕਾਲੀ ਸੂਚੀ ਵਿੱਚ ਨੌਜਵਾਨਾਂ ਦੇ ਨਾਮ ਇਸ ਵਿੱਚੋਂ ਹਟਾਉਣ ਲਈ ਹੋ ਰਹੀ ਦੇਰੀ ਵਾਸਤੇ ਚਿੰਤਾ ਦਾ ਪ੍ਰਗਟਾਵਾ ਕੀਤਾ।

ਭਾਰਤੀ ਮੂਲ ਦੇ ਇਨਾਂ ਸਿੱਖ ਨੌਜਵਾਨਾਂ ਨੂੰ ਕਾਲੀ ਸੂਚੀ ਵਿੱਚ ਹੋਣ ਕਾਰਨ ਭਾਰਤ ਆਉਣ ਤੋਂ ਪਾਬੰਦੀ ਹੈ। ਸ੍ਰੀਮਤੀ ਸਵਰਾਜ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਗ੍ਰਹਿ ਮੰਤਰਾਲੇ ਕੋਲ ਉਠਾਉਣਗੇ ਜੋ ਕਿ ਅਜਿਹੇ ਨੌਜਵਾਨਾਂ ਦੀ ਸੂਚੀ ਦੀ ਲਗਾਤਾਰ ਕਾਂਟ-ਛਾਂਟ ਕਰਨ ਦੀ ਪ੍ਰਕਿਰਿਆ ਵਿੱਚ ਕਰਦਾ ਹੈ। ਭਾਰਤ ਤੋਂ ਬਾਹਰ ਵੱਖ-ਵੱਖ ਦੇਸ਼ਾਂ ਵਿਚ ਵਸੇ ਹੋਏ ਪੰਜਾਬੀਆਂ ਅਤੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲੇ ਦੇ ਮੁੱਦੇ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।