ਚੰਡੀਗੜ੍ਹ। ਪੰਜਾਬ ਰੋਡਵੇਜ (Punjab Roadways) ’ਚ ਸਫ਼ਰ ਕਰਨ ਵਾਲੇ ਲੋਕਾਂ ਲਈ ਬੀਤੇ ਦਿਨੀਂ ਚੰਗੀ ਖ਼ਬਰ ਸਾਹਮਣੇ ਆਈ ਸੀ। ਜਿਸ ਦੌਰਾਨ ਕਿਹਾ ਗਿਆ ਸੀ ਕਿ 52 ਸਵਾਰੀਆਂ ਤੱਕ ਸੀਮਿਤ ਨਿਯਮ ਤੇ ਸ਼ਰਤ ਹਟਾ ਦਿੱਤੀ ਗਈ ਸੀ। ਪਰ ਅੱਜ ਯੂਨੀਅਨ ਨੇ ਫਿਰ ਕਿਹਾ ਹੈ ਕਿ ਇਹ ਸਹੂਲਤ ਸਿਰਫ਼ 8 ਫਰਵਰੀ ਤੱਕ ਸਵੇਰੇ ਅਤੇ ਸ਼ਾਮ ਵਾਲੇ ਰੂਟਾਂ ’ਤੇ ਹੀ ਮਿਲੇਗੀ।
ਪੂਰਾ ਦਿਨ ਸਿਰਫ਼ 52 ਸਵਾਰੀਆਂ ਬਿਠਾ ਕੇ ਹੀ ਬੱਸਾਂ ਚਲਾਈਆਂ ਜਾਣਗੀਆਂ। ਇਸ ਦੌਰਾਨ ਸਵਾਰੀਆਂ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 8 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਮੀਟਿੰਗ ਦੌਰਾਨ ਯੂਨੀਅਨ ਦੀਆਂ ਮੰਗਾਂ ਮੰਨੀਆਂ ਜਾਂਦੀਆਂ ਹਨ ਤਾਂ 52 ਸਵਾਰੀਆਂ ਬਿਠਾਉਣ ਵਾਲਾ ਫੈਸਲਾ ਪੂਰੀ ਤਰ੍ਹਾਂ ਵਾਪਸ ਲਿਆ ਜਾ ਸਕਦਾ ਹੈ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਲੋਕਾਂ ਦੀਆਂ ਪ੍ਰੇਸ਼ਾਨੀਆਂ ਹੋਰ ਵੀ ਵਧ ਸਕਦੀਆਂ ਹਨ। (Punjab Roadways)
Also Read : Sarkar Tuhade Dwar Services : ਅੱਜ ਆਵੇਗੀ ਸਰਕਾਰ ਤੁਹਾਡੇ ਦੁਆਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ