ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਪੁਲਿਸ ਨੇ ਅਭਿਨੇਤਾ-ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ (Satish Kaushik) ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਇੱਕ ਔਰਤ ਨੇ ਪੁਲਿਸ ਨੂੰ ਪੱਤਰ ਲਿਖ ਕੇ ਉਸਦੀ ਮੌਤ ਵਿੱਚ ਉਸਦੇ ਪਤੀ ਦੀ ਭੂਮਿਕਾ ਦਾ ਦੋਸ਼ ਲਾਇਆ ਹੈ। ਸੂਤਰਾਂ ਨੇ ਦੱਸਿਆ ਕਿ ਸਤੀਸ਼ ਕੌਸ਼ਿਕ ਮੌਤ ਮਾਮਲੇ ’ਚ ਇੱਕ ਇੰਸਪੈਕਟਰ ਪੱਧਰ ਦਾ ਅਧਿਕਾਰੀ ਔਰਤ ਦੇ ਦੋਸ਼ਾਂ ਨੂੰ ਲੈ ਕੇ ਉਸ ਦੇ ਬਿਆਨ ਦਰਜ ਕਰੇਗਾ। ਦਿੱਲੀ ਦੇ ਇੱਕ ਵਪਾਰੀ ਦੀ ਪਤਨੀ ਨੇ ਦਿੱਲੀ ਪੁਲਿਸ ਕਮਿਸਨਰ ਨੂੰ ਪੱਤਰ ਲਿਖ ਕੇ ਕੌਸ਼ਿਕ ਦੀ ਮੌਤ ਵਿੱਚ ਆਪਣੇ ਪਤੀ ਦੀ ਭੂਮਿਕਾ ਦਾ ਦੋਸ਼ ਲਾਇਆ ਹੈ ਅਤੇ ਕਿਹਾ ਹੈ ਕਿ ਉਸ ਦੇ ਪਤੀ ਨੇ ਕੌਸ਼ਿਕ ਤੋਂ 15 ਕਰੋੜ ਰੁਪਏ ਲਏ ਸਨ।
ਕੀ ਹੈ ਮਾਮਲਾ | Satish Kaushik
ਔਰਤ ਨੇ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ਅਦਾਕਾਰ ਉਸ ਦੇ ਪੈਸੇ ਵਾਪਸ ਚਾਹੁੰਦਾ ਸੀ ਅਤੇ ਇਸ ਨੂੰ ਲੈ ਕੇ ਉਨ੍ਹਾਂ ਵਿੱਚ ਬਹਿਸ ਹੋਈ। ਔਰਤ ਦੇ ਪਤੀ ਨੇ ਪੈਸੇ ਵਾਪਸ ਕਰਨ ਦਾ ਵਾਅਦਾ ਕੀਤਾ ਸੀ। ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਸਥਾਨਕ ਪੁਲਿਸ ਕੌਸ਼ਿਕ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਪੁਲਿਸ ਇਸ ਮਾਮਲੇ ਦੀ ਕਿ੍ਰਮੀਨਲ ਪ੍ਰੋਸੀਜਰ ਕੋਡ (ਸੀਆਰਪੀਸੀ) ਦੀ ਧਾਰਾ 174 ਤਹਿਤ ਜਾਂਚ ਕਰ ਰਹੀ ਹੈ। ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਸਥਾਨਕ ਪੁਲਿਸ ਕੌਸ਼ਿਕ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਪੁਲਿਸ ਵੱਲੋਂ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਸੀ ਕਿ ਉਨ੍ਹਾਂ ਦੇ ਨਾਲ ਆਏ ਸਾਰੇ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ। ਮੌਕੇ ਤੋਂ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।