Punjab Farmer News: ਸੰਭੂ ਬਾਰਡਰ ਖੋਲ੍ਹਣ ਸਬੰਧੀ ਫ਼ੈਸਲੇ ’ਤੇ ਆਇਆ ਨਵਾਂ ਅਪਡੇਟ

Punjab Farmer News
Punjab Farmer News: ਸੰਭੂ ਬਾਰਡਰ ਖੋਲ੍ਹਣ ਸਬੰਧੀ ਫ਼ੈਸਲੇ ’ਤੇ ਆਇਆ ਨਵਾਂ ਅਪਡੇਟ

Punjab Farmer News: ਸੁਪਰੀਮ ਕੋਰਟ ਦੀ ਕਮੇਟੀ ਅਤੇ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ, ਅਜੇ ਨ੍ਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ

Punjab Farmer News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਸ਼ੰਭੂ ਬਾਰਡਰ ’ਤੇ ਧਰਨਾ ਲਾਈ ਬੈਠੇ ਕਿਸਾਨਾਂ ਨੂੰ ਮਨਾਉਣ ਅਤੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸਹਿਮਤੀ ਬਣਾਉਣ ਵਾਸਤੇ ਗਈ ਸੁਪਰੀਮ ਕੋਰਟ ਦੀ ਕਮੇਟੀ ਵੱਲੋਂ ਸੋਮਵਾਰ ਨੂੰ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ਵਿਖੇ ਕੀਤੀ ਗਈ ਬਿਨਾਂ ਕਿਸੇ ਸਿੱਟੇ ’ਤੇ ਪੁੱਜੇ ਹੀ ਖ਼ਤਮ ਹੋ ਗਈ । ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਵੱਲੋਂ ਮੀਟਿੰਗ ਨੂੰ ਬੇਸਿੱਟਾ ਕਰਾਰ ਦਿੰਦੇ ਹੋਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਤੋਂ ਵੀ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਪ੍ਰਮੁੱਖ ਰੂਪ ਵਿੱਚ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਨੇ ਵੀ ਸ਼ਾਮਲ ਹੋਣਾ ਸੀ, ਪਰ ਦੋਵਾਂ ਵੱਲੋਂ ਮੀਟਿੰਗ ਤੋਂ ਦੂਰੀ ਹੀ ਬਣਾ ਕੇ ਰੱਖੀ ਗਈ ਹੈ।

Read Also : Air Pollution: ਦੀਵਾਲੀ ਦੇ ਨੇੜੇ-ਤੇੜੇ ਹੀ ਕਿਉਂ ਪੈਂਦੈ ਪ੍ਰਦੂਸ਼ਣ ਦਾ ਰੌਲਾ

ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜਨਰਲ ਸਕੱਤਰ ਗੁਵਵੰਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੇ ਸ਼ੰਭੂ ਬਾਰਡਰ ਨੂੰ ਖ਼ਾਲੀ ਕਰਨ ਬਾਰੇ ਪੁੱਛਿਆ ਸੀ ਤਾਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਨੂੰ ਬੰਦ ਨਹੀਂ ਕੀਤਾ ਗਿਆ ਹੈ ਅਤੇ ਕਿਸਾਨ ਸ਼ੰਭੂ ਬਾਰਡਰ ਬੰਦ ਕਰਨ ਦੇ ਹੱਕ ਵਿੱਚ ਵੀ ਨਹੀਂ ਹਨ।

Punjab Farmer News

ਪੰਜਾਬ ਦੇ ਕਿਸਾਨਾਂ ਵੱਲੋਂ 14 ਫਰਵਰੀ ਨੂੰ ਦਿੱਲੀ ਜਾਣ ਲਈ ਐਲਾਨ ਕੀਤਾ ਗਿਆ ਸੀ, ਜਦੋਂ ਕਿ 6 ਫਰਵਰੀ ਨੂੰ ਹੀ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ਨੂੰ ਸੀਲ ਕਰਦੇ ਹੋਏ ਉਨ੍ਹਾਂ ਨੂੰ ਰੋਕ ਦਿੱਤਾ ਸੀ। ਪੰਜਾਬ ਦੇ ਕਿਸਾਨਾਂ ਵੱਲੋਂ ਅੱਜ ਵੀ ਸੜਕ ਦੇ ਇੱਕ ਪਾਸੇ ਹੀ ਬੈਠ ਕੇ ਸ਼ੰਭੂ ਬਾਰਡਰ ਖੁੱਲ੍ਹਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸਾਧਨ ਨੂੰ ਅੱਗੇ ਜਾਣ ਤੋਂ ਰੋਕਿਆ ਨਹੀਂ ਜਾ ਰਿਹਾ। ਇਹ ਤਾਂ ਸਾਰਾ ਕੁਝ ਹਰਿਆਣਾ ਸਰਕਾਰ ਨੇ ਹੀ ਕੀਤਾ ਹੋਇਆ ਹੈ। Punjab Farmer News

ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕਿਸਾਨ ਸਾਂਝਾ ਮੋਰਚਾ ਵਿੱਚ ਸ਼ਾਮਲ 12 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਮੇਟੀ ਨਾਲ ਮੁਲਾਕਾਤ ਕਰਦੇ ਹੋਏ 12 ਮੰਗਾਂ ਨੂੰ ਰੱਖਿਆ ਹੈ ਅਤੇ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਵੀ ਕੀਤੀ ਗਈ ਹੈ ਤਾਂ ਕਿ ਉਹ ਦਿੱਲੀ ਜਾ ਕੇ ਆਪਣੇ ਐਲਾਨ ਅਨੁਸਾਰ ਧਰਨਾ ਦੇ ਸਕਣ।