ਬੱਚੇ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਦਰਦਨਾਕ ਮੌਤ

Nabha News

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਭਗਵਾਨਪੁਰਾ ਸ਼ੇਰੋ ਦੇ ਸੀਨੀਅਰ ਸੈਕੈਂਡਰੀ ਸਕੂਲ ਸ਼ੇਰੋ ਵਿੱਚ ਨੌਵੀਂ ਜਮਾਤ ’ਚ ਪੜ੍ਹਦੇ ਇੱਕ ਲੜਕੇ ਦੀ ਟਰੈਕਟਰ-ਟਰਾਲੀ ਥੱਲੇ ਆਉਣ ਨਾਲ ਮੌਤ ਹੋ ਗਈ, ਜਿਸ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ। Road Accident

ਇਹ ਵੀ ਪੜ੍ਹੋ : ਕਿਸਾਨ ਔਰਤਾਂ ਦੀ ਕਨਵੈਸ਼ਨ ’ਚ ਵੱਡੇ ਸੰਘਰਸ਼ਾਂ ਦੀ ਤਿਆਰੀ ਕਰਨ ਦਾ ਸੱਦਾ

ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਸੀਨੀਅਰ ਸੈਕਡਰੀ ਸਕੂਲ ਸ਼ੇਰੋ ਵਿਖੇ ਨੌਵੀਂ ਜਮਾਤ ਵਿੱਚ ਪੜ੍ਹਦਾ ਸੀ ਅਤੇ ਸਕੂਲ ਦੀ ਛੁੱਟੀ ਹੋਣ ਤੋਂ ਬਾਅਦ ਸਾਈਕਲ ’ਤੇ ਘਰ ਆ ਰਿਹਾ ਸੀ ਤਾਂ ਇੱਟਾਂ ਦੀ ਭਰੀ ਟਰੈਕਟਰ ਟਰਾਲੀ ਥੱਲੇ ਆਉਣ ਨਾਲ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮਿ੍ਰਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ Road Accident