ਸਾਡੇ ਨਾਲ ਸ਼ਾਮਲ

Follow us

13.3 C
Chandigarh
Sunday, January 18, 2026
More
    Home Breaking News ਖੰਨਾ ’ਚ ਦਰਦਨਾ...

    ਖੰਨਾ ’ਚ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

    Road Accident
    Road Accident: ਸਵੇਰੇ-ਸਵੇਰੇ ਪੰਜਾਬ ’ਚ ਵਾਪਰਿਆ ਭਿਆਨਕ ਹਾਦਸਾ, 5 ਦੀ ਮੌਕੇ ’ਤੇ ਮੌਤ

    ਖੰਨਾ (ਸੱਚ ਕਹੂੰ ਨਿਊਜ਼)। ਪੰਜਾਬ ਖੰਨਾ ਦੇ ਮਲੇਰਕੋਟਲਾ ਰੋਡ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿਸ ’ਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਹੈ। ਦੋਵਾਂ ਮ੍ਰਿਤਕਾਂ ਦੀ ਪਛਾਣ ਹਰਪਾਲ ਸਿੰਘ (24) ਅਤੇ ਹਰਪ੍ਰੀਤ ਸਿੰਘ ਸੰਘੇੜਾ ਜ਼ਿਲ੍ਹਾ ਬਰਨਾਲਾ ਦੇ ਰੂਪ ’ਚ ਹੋਈ ਹੈ। ਮੋਟਰਸਾਈਕਲ ’ਤੇ ਜਾ ਰਹੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ। ਹਾਸਲ ਹੋਈ ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਹਰਪਾਲ ਅਤੇ ਹਰਪ੍ਰੀਤ ਗੁਆਂਢੀ ਸਨ।

    ਇਹ ਵੀ ਪੜ੍ਹੋ : ਧੋਖੇ ਨਾਲ ਏਟੀਐੱਮ ਬਦਲ ਉਡਾਏ 80 ਹਜ਼ਾਰ ਰੁਪਏ, ਮਾਮਲਾ ਦਰਜ਼

    ਉਹ ਜਦ ਮੋਟਰਸਾਈਕਲ ’ਤੇ ਜਾ ਰਹੇ ਸਨ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਕੈਂਟਰ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਦੋਵਾਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਪਰ ਹਸਪਤਾਲ ’ਚ ਪਹੁੰਚਣ ਤੋਂ ਕੁਝ ਸਮੇਂ ਬਾਅਦ ਹਰਪਾਲ ਦਾ ਤਾਂ ਉੱਥੇ ਹੀ ਮੌਤ ਹੋ ਗਈ ਜਦਕਿ ਹਰਪ੍ਰੀਤ ਸਿੰਘ ਨੂੰ ਡਾਕਟਰਾਂ ਨੇ ਚੰਡੀਗੜ੍ਹ ਰੈਫਰ ਕਰ ਦਿੱਤਾ, ਬਾਅਦ ’ਚ ਚੰਡੀਗੜ੍ਹ ਜਾਣ ਸਮੇਂ ਹਰਪ੍ਰੀਤ ਸਿੰਘ ਦੀ ਵੀ ਰਸਤੇ ’ਚ ਹੀ ਮੌਤ ਹੋ ਗਈ। ਇਸ ਮਾਮਲੇ ’ਚ ਪੁਲਿਸ ਨੇ ਉਕਤ ਕੈਂਟਰ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਗਹਿਰਾਈ ਨਾਲ ਪੁੱਛਗਿੱਛ ਕਰ ਰਹੀ ਹੈ।

    LEAVE A REPLY

    Please enter your comment!
    Please enter your name here