ਰੇਲਗੱਡੀ ਹੇਠ ਆਉਣ ਨਾਲ ਵਿਅਕਤੀ ਦੀ ਮੌਤ

Train

(ਸਤੀਸ਼ ਜੈਨ) ਰਾਮਾਂ ਮੰਡੀ। ਇੱਥੋਂ ਨੇੜਲੇ ਪਿੰਡ ਗਹਿਰੀ ਭਾਗੀ ਵਿਖੇ ਬੀਤੇ ਦਿਨੀਂ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਦੀ ਰਾਮਾਂ ਸਹਾਰਾ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ. ਸੋਹਣ ਲਾਲ ਕਲਿਆਣੀ, ਸ਼ਾਸਤਰੀ ਅਤੇ ਪਾਇਲਟ ਬੂਟਾ ਸਿੰਘ ਘਟਨਾ ਦਾ ਪਤਾ ਲੱਗਦਿਆਂ ਹੀ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ। (Train Accident)

ਇਹ ਵੀ ਪੜ੍ਹੋ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ

ਉਨ੍ਹਾਂ ਜੀਆਰਪੀ ਦੀ ਹਾਜ਼ਰੀ ’ਚ ਲਾਸ਼ ਨੂੰ ਟਰੈਕ ਤੋਂ ਹਟਾ ਕੇ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ।ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮਿ੍ਰਤਕ ਦੀ ਉਮਰ ਕਰੀਬ 35 ਸਾਲ ਹੈ।

LEAVE A REPLY

Please enter your comment!
Please enter your name here