Heroin: 70 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ

Heroin
ਪਾਤੜਾਂ: ਹੀਰੋਇਨ ਸਮੇਤ ਕਾਬੂ ਵਿਅਕਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪਾਤੜਾ ਯਸ਼ਪਾਲ ਸ਼ਰਮਾ।

(ਭੂਸਨ ਸਿੰਗਲਾ) ਪਾਤੜਾਂ। ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ 70 ਗ੍ਰਾਮ ਹੀਰੋਇਨ ਨਾਲ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਫੜੇ ਗਏ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। Heroin

ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਪਾਤੜਾ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਅਨਾਜ ਮੰਡੀ ਦੇ ਪੰਜ ਕਿਲਿਆਂ ਵਾਲੇ ਫੜ ਉੱਤੇ ਕੀਤੀ ਜਾ ਰਹੀ ਗਸ਼ਤ ਦੌਰਾਨ ਇੱਕ ਵਿਅਕਤੀ ਉੱਤੇ ਸ਼ੱਕ ਹੋਣ ’ਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾ ਉਸਨੇ ਹੱਥ ਵਿੱਚ ਫੜਿਆ ਲਿਫਾਫਾ ਸੁੱਟ ਕੇ ਟਲਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਫੜ ਕੇ ਜਦੋਂ ਉਸ ਦੀ ਪੁੱਛਗਿੱਛ ਕੀਤੀ ਅਤੇ ਉਸ ਵੱਲੋਂ ਸੁੱਟਿਆ ਲਿਫਾਫਾ ਚੈੱਕ ਕੀਤਾ ਤਾਂ ਉਸ ਵਿੱਚੋਂ 70 ਗ੍ਰਾਮ ਹੀਰੋਇਨ ਬਰਾਮਦ ਹੋਈ। Heroin

ਇਹ ਵੀ ਪੜ੍ਹੋ: New Rule in schools: ਸਕੂਲਾਂ ’ਚ ਲਾਗੂ ਹੋਵੇਗਾ ਨਵਾਂ ਨਿਯਮ, ਬੱਚੇ ਨਹੀਂ ਕਹਿਣਗੇ ‘ਗੁੱਡ ਮਾਰਨਿੰਗ’!, …

ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਹਿਚਾਣ ਪ੍ਰਭਜੋਤ ਸਿੰਘ ਉਰਫ ਪ੍ਰਭੂ ਵਾਸੀ ਵਾਰਡ ਨੰਬਰ ਪੰਜ ਰਵਿਦਾਸ ਮੰਦਰ ਵਾਲੀ ਗਲੀ ਪਾਤੜਂ ਵਜੋਂ ਹੋਈ ਹੈ ਅਤੇ ਉਸ ਵਿਰੁੱਧ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here