ਮੋਟਰਸਾਈਕਲ ਸਵਾਰ ਵਿਅਕਤੀ ਦੀ ਸੜਕ ਹਾਦਸੇ ‘ਚ ਮੌਤ

Road Accident

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) Road Accident ; ਸੁਨਾਮ-ਲਖਮੀਰਵਾਲਾ ਰੋਡ ‘ਤੇ ਬੀਤੀ ਰਾਤ ਹੋਏ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਇੱਕ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਕੁਲਵੀਰ ਸਿੰਘ (32) ਪੁੱਤਰ ਸੰਤ ਸਿੰਘ ਵਾਸੀ ਪਿੰਡ ਲਖਮੀਰਵਾਲਾ ਜ਼ੋ ਸੁਨਾਮ ਵਿੱਚ ਪੱਲੇਦਾਰੀ ਦਾ ਕੰਮ ਕਰਦਾ ਸੀ। ਬੀਤੀ ਰਾਤ ਉਹ ਕੰਮ ਤੋਂ ਵਿਹਲਾ ਹੋਣ ਉਪਰੰਤ ਮੋਟਰਸਾਈਕਲ ‘ਤੇ ਪਿੰਡ ਲਖਮੀਰਵਾਲਾ ਵਿਖੇ ਇਕੱਲਾ ਘਰ ਪਰਤ ਰਿਹਾ ਸੀ ਤਾਂ ਸੁਨਾਮ-ਲਖਮੀਰਵਾਲਾ ਰੋਡ ‘ਤੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਨੇੜੇ ਕਾਲੋਨੀ ਦੇ ਸਾਹਮਣੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ |

Read Also : Sunam News : ਕੈਂਟਰ ਨੇ ਦਰੜੇ 4 ਮਜ਼ਦੂਰ, ਹੋਈ ਦਰਦਨਾਕ ਮੌਤ

ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਕੁਝ ਰਾਹਗੀਰਾਂ ਵੱਲੋਂ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਹਸਪਤਾਲ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here