ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Poppy: 15 ਕਿੱ...

    Poppy: 15 ਕਿੱਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕੀਤਾ ਕਾਬੂ

    Poppy
    Poppy: 15 ਕਿੱਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕੀਤਾ ਕਾਬੂ

    ਫਰੀਦਕੋਟ, (ਗੁਰਪ੍ਰੀਤ ਪੱਕਾ)। Poppy: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਜਿਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਿਸ ਤਹਿਤ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਇੱਕ ਨਸ਼ਾਂ ਤਸਕਰ ਨੂੰ 15 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ।

    ਸੁਖਦੀਪ ਸਿੰਘ ਡੀ.ਐਸ.ਪੀ(ਸਬ-ਡਵੀਜਨ) ਜੈਤੋਂ ਦੀ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਰਾਜੇਸ਼ ਕੁਮਾਰ ਇੰਜਾਰਜ ਸੀ.ਆਈ.ਏ ਜੈਤੋਂ ਦੀ ਨਿਗਰਾਨੀ ਹੇਠ ਸ:ਥ ਦਰਸ਼ਨ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਬੱਸ ਅੱਡਾ ਪਿੰਡ ਸੇਢਾ ਸਿੰਘ ਵਾਲਾ ਮੌਜੂਦ ਸੀ ਤਾਂ ਪੁਲਿਸ ਪਾਰਟੀ ਨੂੰ ਇੱਕ ਕਾਰ ਆਉਂਦੀ ਦਿਖਾਈ ਦਿੱਤੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਇੱਕਦਮ ਵਾਪਿਸ ਮੁੜਨ ਲੱਗੇ ਤਾਂ ਕਾਰ ਬੰਦ ਹੋ ਗਈ। ਜਿਸ ’ਤੇ ਸ਼ੱਕ ਦੇ ਆਧਾਰ ’ਤੇ ਕਾਰ ਚਾਲਕ ਹਰਦੀਪ ਸਿੰਘ ਉਰਫ ਗੱਬਰ ਪੁੱਤਰ ਤੋਤਾ ਸਿੰਘ ਵਾਸੀ ਰੁਲੀਆ ਨਗਰ ਬਰਗਾੜੀ ਨੂੰ ਕਾਬੂ ਕੀਤਾ ਗਿਆ ਅਤੇ ਥਾਣਾ ਬਾਜਾਖਾਨਾ ਤੋਂ ਸ:ਥ ਸਵਰਨ ਸਿੰਘ ਨੂੰ ਮੌਕੇ ’ਤੇ ਸੱਦਿਆ ਗਿਆ।

    ਇਹ ਵੀ ਪੜ੍ਹੋ: Animal News: ਸ਼ਹਿਰੀ ਖੇਤਰ ’ਚ ਪਾੜਾ ਨਾਮੀ ਜੰਗਲੀ ਜੀਵ ਹੋਇਆ ਦਾਖਲ

    ਜਿਹਨਾਂ ਵੱਲੋਂ ਕਾਰ ਦੀ ਚੈਕਿੰਗ ਕਰਨ ’ਤੇ 15 ਕਿੱਲੋ ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਜਿਸ ’ਤੇ ਮੁਕੱਦਮਾ ਨੰਬਰ 71 ਅ/ਧ 15(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕਰਕੇ ਮੁਲਜ਼ਮ ਹਰਦੀਪ ਸਿੰਘ ਉਰਫ ਗੱਬਰ ਨੂੰ ਗ੍ਰਿਫਤਾਰ ਕੀਤਾ ਗਿਆ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਮੁਲਜ਼ਮ ਦੇ ਬੈਕਵਬਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

    ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮ ਹਰਦੀਪ ਸਿੰਘ ਉਰਫ ਗੱਬਰ ਦੇ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਸਬੰਧੀ ਮੁਕੱਦਮਾ ਨੰਬਰ 04 ਅ/ਧ 15(ਬੀ)/61/85 ਐਨ.ਡੀ.ਪੀ.ਐਸ. ਐਕਟ ਥਾਣਾ ਬਾਜਾਖਾਨਾ ਦਰਜ ਹੈ। ਫਰੀਦਕੋਟ ਪੁਲਿਸ ਨਸ਼ਿਆਂ ਅਤੇ ਕ੍ਰਾਈਮ ਨੂੰ ਜੜ੍ਹ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਦਿਨ-ਰਾਤ ਇੱਕ ਕਰਕੇ ਸਮਾਜ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਾਂ। ਫਰੀਦਕੋਟ ਪੁਲਿਸ ਵੱਲੋਂ ਪਬਲਿਕ ਨੂੰ ਅਪੀਲ ਹੈ ਕਿ ਜੇਕਰ ਤੁਹਾਡੇ ਕੋਲ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਤੁਸੀਂ ਉਸਦੀ ਜਾਣਕਾਰੀ ਸਾਨੂੰ ਸਿੱਧੇ ਤੌਰ ’ਤੇ ਡਰੱਗ ਹੈਲਪਲਾਈਨ ਨੰਬਰ 75270-29029 ’ਤੇ ਦੇ ਸਕਦੇ ਹੋ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ। Poppy

    LEAVE A REPLY

    Please enter your comment!
    Please enter your name here